ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ: ਰੋਡਵੇਜ਼ ਡਿੱਪੂ ’ਚ ਮੱਛਰਾਂ ਦੇ ‘ਅੱਡੇ’ ਤੋਂ ਅਧਿਕਾਰੀ ਔਖੇ

07:33 AM Jul 31, 2024 IST
ਮੋਗਾ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਸੀ ਕੁਲਵੰਤ ਸਿੰਘ।

ਨਿੱਜੀ ਪੱਤਰ ਪ੍ਰੇਰਕ
ਮੋਗਾ, 30 ਜੁਲਾਈ
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪੰਜਾਬ ਰੋਡਵੇਜ਼ ਜਨਰਲ ਮੈਨੇਜਰ ਨੂੰ ਚਿਤਾਵਨੀ ਜਾਰੀ ਕੀਤੀ ਹੈ ਕਿ ਜੇਕਰ ਉਨ੍ਹਾਂ ਦੀ ਵਰਕਸ਼ਾਪ ਵਿੱਚ ਮੁੜ ਲਾਰਵਾ ਮਿਲਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁੁਸਾਰ ਸਿਹਤ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਵਰਕਸ਼ਾਪ ਵਿੱਚ ਲਾਰਵਾ ਮਿਲਿਆ ਹੈ। ਡੀਸੀ ਨੇ ਮਲੇਰੀਆ/ਡੇਂਗੂ/ਚਿਕੁਨਗੁਨੀਆ ਬਿਮਾਰੀਆਂ ਦੀ ਰੋਕਥਾਮ ਅਤੇ ਇਸ ਪ੍ਰਤੀ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਸਿਹਤ ਵਿਭਾਗ, ਪੁਲੀਸ, ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਜਲ ਸਪਲਾਈ ਤੇ ਸੀਵਰੇਜ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਆਈਐਮਏ, ਐੱਨਜੀਓਜ਼ ਅਤੇ ਹੋਰ ਵਿਭਾਗਾਂ ਦੀ ਮੀਟਿੰਗ ਕੀਤੀ। ਸਿਹਤ ਵਿਭਾਗ ਅਧਿਕਾਰੀਆਂ ਨੇ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਵਿਚੋਂ ਡੇਂਗੂ ਲਾਰਵਾ ਮਿਲਣ ਬਾਰੇ ਡੀਸੀ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਜੀਐੱਮ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ। ਉਨ੍ਹਾਂ ਮਿਉਂਸਿਪਲ ਕਾਰਪੋਰੇਸ਼ਨ ਅਤੇ ਲੋਕਲ ਸਰਕਾਰੀ ਕਮੇਟੀਆਂ ਨੂੰ ਫਾਗਿੰਗ ਲਗਾਤਾਰ ਜਾਰੀ ਰੱਖਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਫੌਗਿੰਗ ਕਰਨ ਦਾ ਸਮਾਂ ਸਵੇਰੇ 9 ਤੋਂ 11 ਵਜੇ ਅਤੇ ਸ਼ਾਮ 4 ਤੋਂ 7 ਵਜੇ ਦੇ ਵਿੱਚ ਹੀ ਰੱਖਿਆ ਜਾਵੇ। ਅਖੀਰ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤਾਂ ਕੀਤੀ ਕਿ ਬਿਮਾਰੀਆਂ ਤੋਂ ਬਚਾਅ ਉਪਰਾਲਿਆਂ ਲਈ ਹਰੇਕ ਵਿਭਾਗ ਨੂੰ ਉਨ੍ਹਾਂ ਨਾਲ ਸਬੰਧਤ ਕੰਮ ਦਿੱਤੇ ਜਾਣ। ਉਨ੍ਹਾਂ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਡੇਂਗੂ/ਚਿਕਨਗੁਨੀਆ/ਮਲੇਰੀਆ ਲਈ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ ਤਾਂ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਦੇ ਕੇਸਾਂ ਨੂੰ ਘਟਾਇਆ ਜਾ ਸਕੇ।

Advertisement

Advertisement