ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ ਪੁਲੀਸ ਨੇ ਸਾਈਕਲਿੰਗ ਮੈਰਾਥਨ ਤੇ ਰੱਸਾਕਸ਼ੀ ਮੁਕਾਬਲੇ ਕਰਵਾਏ

11:17 AM Sep 21, 2024 IST
ਮੋਗਾ ਵਿਚ ਖਿਡਾਰੀਆਂ ਨਾਲ ਐੱਸਐੱਸਪੀ ਡਾ. ਅੰਕੁਰ ਗੁਪਤਾ।

ਮਹਿੰਦਰ ਸਿੰਘ ਰੱਤੀਆਂ
ਮੋਗਾ, 20 ਸਤੰਬਰ
ਇਥੇ ਜ਼ਿਲ੍ਹਾ ਪੁਲੀਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਾਈਕਲਿੰਗ ਮੈਰਾਥਨ ਅਤੇ ਖੇਡਾਂ ਕਰਵਾਈਆਂ ਗਈਆਂ। ਇਸ ਸਾਈਕਲ ਰੈਲੀ ਰਾਂਹੀ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਰੱਸਾਕਸ਼ੀ ਟੀਮ ਦੀ ਅਗਵਾਈ ਕਰਕੇ ਅਤੇ ਸਾਈਕਲ ਚਲਾ ਕੇ ਨੌਜਵਾਨਾਂ ਵਿੱਚ ਜੋਸ਼ ਭਰਿਆ। ਇਨ੍ਹਾਂ ਖੇਡਾਂ ਤੇ ਸਾਈਕਲਿੰਗ ਵਿੱਚ ਮਹਿਲਾ ਪੁਲੀਸ ਮੁਲਾਜ਼ਮਾਂ ਨੇ ਵੀ ਭਾਗ ਲਿਆ।
ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਕਿਹ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਆਪਣੀ ਊਰਜਾ ਖੇਡਾਂ ਵਾਲੇ ਪਾਸੇ ਲਾਉਣੀ ਚਾਹੀਦੀ ਹੈ ਤਾਂ ਕਿ ਉਹ ਖ਼ੁਦ ਤੰਦਰੁਸਤ ਰਹਿ ਕੇ ਆਪਣੇ ਸਮਾਜ ਅਤੇ ਪੰਜਾਬ ਨੂੰ ਤੰਦਰੁਸਤ ਬਣਾ ਸਕੀਏ। ਇਸ ਮੌਕੇ ਐੱਸਪੀ ਡੀ ਬਾਲ ਕਿਸ੍ਰਨ, ਡੀਐੱਸਪੀ ਸਿਟੀ ਰਵਿੰਦਰ ਸਿੰਘ, ਡੀਐੱਸਪੀ ਡੀ ਲਵਜੀਤ ਸਿੰਘ ਗਿੱਲ ਤੇ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਤੰਦਰੁਸਤ ਸਮਾਜ ਬਣਾ ਕੇ ਤੰਦਰੁਸਤ ਰੰਗਲਾ ਪੰਜਾਬ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਦੀ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਹੈ। ਜਿੱਥੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ, ਉੱਥੇ ਪੁਲੀਸ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ ਪੁਲੀਸ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਵਾਲੀਬਾਲ, ਬਾਸਕਟਬਾਲ, ਫੁਟਬਾਲ, ਰੱਸਾਕਸ਼ੀ ਆਦਿ ਖੇਡਾਂ ਕਰਵਾਈਆਂ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ।

Advertisement

Advertisement