ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ ਗੋਲੀ ਕਾਂਡ: ਪੀਐੱਸਯੂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

07:11 AM Oct 06, 2023 IST
ਮੋਗਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਵਿਦਿਆਰਥੀ ਆਗੂ।

ਮਹਿੰਦਰ ਸਿੰਘ ਰੱਤੀਆਂ
ਮੋਗਾ, 5 ਅਕਤੂਬਰ
ਇਥੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜ ਦਹਾਕੇ ਪਹਿਲਾਂ 5 ਅਕਤੂਬਰ 1972 ਵਿੱਚ ਵਾਪਰੇ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਵਿਦਿਆਰਥੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਵਿਦਿਆਰਥੀ ਲਹਿਰ ਦੀ ਸ਼ਾਨਾਮੱਤੀ ਵਿਰਾਸਤ ਰੀਗਲ ਸਨਿੇਮਾ ਇਮਾਰਤ ਉੱਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ ਲਾਲ ਝੰਡਾ ਝੁਲਾਇਆ ਗਿਆ।
ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਨੇ ਸਥਾਨਕ ਰੀਗਲ ਸਨਿੇਮਾ ਇਮਾਰਤ ਅਤੇ ਫ਼ਿਰੋਜ਼ਪੁਰ ਸਥਿਤ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੇ ਗੁਪਤ ਟਿਕਾਣਿਆਂ ਨੂੰ ਵਿਰਾਸਤੀ ਇਮਾਰਤ ਦਾ ਦਰਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਨਾਂ ’ਤੇ ਵੋਟਾਂ ਹਾਸਲ ਕਰ ਕੇ ਸੱਤਾ ’ਚ ਆਈ ਸੀ ਪਰ ਸ਼ਹੀਦਾਂ ਦੀਆਂ ਵਿਰਾਸਤਾਂ ਨੂੰ ਬਚਾਉਣ ’ਚ ਪੂਰੀ ਗੈਰ ਸੰਜੀਦਾ ਹੈ। ਰੀਗਲ ਸਨਿੇਮਾ ਦੀ ਕਰੋੜਾਂ ਦੀ ਇਸ ਥਾਂ ’ਤੇ ਸਿਆਸੀ ਸ਼ਹਿ ਉੱਤੇ ਭੂ-ਮਾਫੀਆ ਦੀ ਹਮੇਸ਼ਾ ਅੱਖ ਰਹਿੰਦੀ ਹੈ ਕਿ ਕਿਸੇ ਤਰੀਕੇ ਕਰੋੜਾਂ ਦੀ ਥਾਂ ’ਤੇ ਕਬਜ਼ਾ ਕੀਤਾ ਜਾ ਸਕੇ ਪਰ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਕਰਮਜੀਤ ਮਾਣੂੰਕੇ ਨੇ ਕਿਹਾ ਕਿ ਸੂਬੇ ਵਿੱਚ ਕਈ ਹਕੂਮਤਾਂ ਬਦਲੀਆਂ ਪਰ ਅਫਸੋਸ ਇਸ ਗੱਲ ਦਾ ਹੈ ਕਿ 51 ਸਾਲ ਬੀਤਣ ਮਗਰੋਂ ਵੀ ਇਮਾਰਤ ਵਾਲੀ ਜਗ੍ਹਾ ਸ਼ਹੀਦਾਂ ਦੀ ਯਾਦਗਾਰ ਨਹੀਂ ਬਣਾਈ ਗਈ ਅਤੇ ਇਮਾਰਤ ਖੰਡਰ ਬਣ ਗਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੱਤਰਕਾਰਾਂ ਦੀ ਲਗਾਤਾਰ ਜ਼ੁਬਾਨਬੰਦੀ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨਿਊਜ਼ਕਲਿਕ ਦੇ ਪੱਤਰਕਾਰਾਂ ਦੇ ਘਰਾਂ ਵਿੱਚ ਛਾਪੇ ਮਾਰੇ ਕੇ ਫੋਨਾਂ ਸਮੇਤ ਸਾਰਾ ਸਾਮਾਨ ਜ਼ਬਤ ਕਰ ਕੇ ਆਪਣੀ ਫਾਸ਼ੀਵਾਦੀ ਸੋਚ ਥੋਪ ਰਹੀ ਹੈ।
ਇਸ ਮੌਕੇ ਪੀਐੱਸਯੂ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ, ਸੂਬਾ ਆਗੂ ਮੰਗਲਜੀਤ ਪੰਡੋਰੀ ਧੀਰਜ ਕੁਮਾਰ, ਅਮਰ ਕ੍ਰਾਂਤੀ, ਬਲਜੀਤ ਸਿੰਘ ਧਰਮਕੋਟ, ਰਵੀ ਨੇ ਮੰਗ ਕੀਤੀ ਨਵੀਂ ਸਿੱਖਿਆ ਨੀਤੀ ਲਾਗੂ ਕਰ ਕੇ ਸਿਖਿਆ ਦਾ ਭਗਵਾਂਕਰਨ ਕਰਨਾ ਬੰਦ ਕੀਤਾ ਜਾਵੇ ਅਤੇ ਨਵੀਂ ਸਿਖਿਆ ਨੀਤੀ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਭੀ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦਾ ਦਨਿ ਮਨਾਉਂਦੇ ਹੋਏ ਅੱਜ ਇਹ ਅਹਿਦ ਲਈਏ ਕਿ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਦਾ ਡਟ ਕੇ ਸਾਹਮਣਾ ਕੀਤਾ ਜਾਵੇਗਾ ਅਤੇ ਵਿਦਿਆਰਥੀ ਲਹਿਰ ਦੇ ਸ਼ਹੀਦਾਂ ਦੀ ਵਿਰਾਸਤ ਨੂੰ ਅੱਗੇ ਤੋਰਿਆ ਜਾਵੇਗਾ।

Advertisement

Advertisement