ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ: ਨਸ਼ਾ ਮੁਕਤੀ ਕੇਂਦਰ ਵਿੱਚ ਮਰੀਜ਼ਾਂ ’ਤੇ ਤਸ਼ੱਦਦ

08:55 AM Sep 16, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 15 ਸਤੰਬਰ
ਇੱਥੇ ਇੱਕ ਹੋਰ ਗੈਰਕਾਨੂੰਨੀ ਨਸ਼ਾ ਮੁਕਤੀ ਕੇਂਦਰ ’ਚ ਮਰੀਜ਼ਾਂ ਉੱਤੇ ਅਣਮਨੁੱਖੀ ਤਸ਼ੱਦਦ ਦਾ ਮਾਮਲਾ ਸਾਹਮਣੇ ਆਇਆ ਹੈ। ਕਸਬਾ ਕੋਟ ਈਸੇ ਖਾਂ ਸਥਿਤ ਨਸ਼ਾ ਮੁਕਤੀ ਕੇਂਦਰ ਸੰਚਾਲਕਾਂ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ ਹੋਏ ਦੋ ਮਰੀਜ਼ਾਂ ਨੂੰ ਲੁਧਿਆਣਾ ਡੀਐੱਮਸੀ ਰੈਫ਼ਰ ਕੀਤਾ ਗਿਆ ਹੈ।
ਡੀਐੱਸਪੀ ਧਰਮਕੋਟ ਅਮਰਜੀਤ ਸਿੰਘ ਤੇ ਥਾਣਾ ਕੋਟ ਈਸੇ ਖਾਂ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ’ਚ ਨਸ਼ਾ ਛੱਡਣ ਲਈ ਦਾਖਲ ਕੀਤੇ ਵਿਅਕਤੀਆਂ ’ਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਦੋਸ਼ ਹੇਠ ਤੇ ਡੀਐੱਮਸੀ ਲੁਧਿਆਣਾ ਵਿੱਚ ਜ਼ੇਰੇ ਇਲਾਜ ਮਰੀਜ਼ ਦੇ ਬਿਆਨ ਉੱਤੇ ਨਸ਼ਾ ਮੁਕਤੀ ਕੇਂਦਰ ਦੇ ਸੰਚਾਲਕ ਸੁੱਖਾ ਸੋਲਜ਼ਰ, ਉਸ ਦੀ ਪਤਨੀ ਕਰਮਜੀਤ ਕੌਰ, ਕਾਰੀ ਉਰਫ਼ ਉਂਕਾਰ ਸਿੰਘ, ਰਾਜ ਕੁਮਾਰ ਉਰਫ਼ ਰਾਜੂ, ਮਨਪ੍ਰੀਤ ਸਿੰਘ ਉਰਫ਼ ਮਨੀ ਦਿਲਪ੍ਰੀਤ ਸਿੰਘ ਉਰਫ਼ ਦਿਵ ਅਤੇ ਕਾਕੂ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੇਂਦਰ ਨੂੰ ਜਿੰਦਰਾ ਮਾਰ ਕੇ ਫ਼ਰਾਰ ਹੋ ਗਏ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਮੁਤਾਬਕ ਪੀੜਤ ਮਰੀਜ਼ ਮੂਲ ਰੂਪ ਵਿੱਚ ਲੁਧਿਆਣਾ ਦਾ ਰਹਿਣ ਵਾਲਾ ਹੈ। ਉਸ ਨੇ ਕੇਂਦਰ ਸੰਚਾਲਕਾਂ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਰਾਤ ਨੂੰ ਦੂਜੇ ਮਰੀਜ਼ਾਂ ਦੀ ਨਿਗਰਾਨੀ ਲਈ ਡਿਊਟੀ ਲਗਾਈ ਗਈ ਸੀ। ਉਨ੍ਹਾਂ ਨੂੰ ਨੀਂਦ ਆ ਗਈ ਤਾਂ ਉਨ੍ਹਾਂ ’ਤੇ ਡਾਂਗਾਂ ਨਾਲ ਤਸ਼ੱਦਦ ਢਾਹਿਆ ਗਿਆ। ਹਾਲਤ ਗੰਭੀਰ ਹੋਣ ਕਰ ਕੇ ਉਨ੍ਹਾਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ’ਚ ਛੱਡ ਕੇ ਫ਼ਰਾਰ ਹੋ ਗਏ। ਪੁਲੀਸ ਵੱਲੋਂ ਛਾਣਬੀਣ ਕਰਨ ਉਪਰੰਤ ਪਤਾ ਲੱਗਾ ਕਿ ਇਥੇ ਗੈਰਕਾਨੂੰਨੀ ਤਰੀਕੇ ਤੇ ਬਿਨਾਂ ਲਾਇਸੈਂਸ ਕੇਂਦਰ ਚੱਲ ਰਿਹਾ ਸੀ।

Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਇੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਮੌਤ ਹੋ ਗਈ। ਇਹ ਪਤਾ ਲੱਗਿਆ ਕਿ ਨੌਜਵਾਨ ਕੁਲਵੰਤ ਸਿੰਘ (18) ਪੁੱਤਰ ਸਖਦੇਵ ਸਿੰਘ ਨੇ ਚਿੱਟੇ ਨਸ਼ੇ ਦੀ ਵੱਧ ਡੋਜ਼ ਲਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਕੁਲਵੰਤ ਸਿੰਘ ਘਰੋਂ ਚਲਾ ਗਿਆ ਸੀ ਜਿਸ ਦੀ ਲਾਸ਼ ਅੱਜ ਸਥਾਨਕ ਬੱਸ ਅੱਡੇ ਵਿੱਚੋਂ ਮਿਲੀ। ਪਰਿਵਾਰਕ ਮੈਂਬਰਾਂ ਤੇ ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਸ਼ਹਿਰ ਅੰਦਰ ਥਾਂ-ਥਾਂ ਚਿੱਟਾ ਵਿਕ ਰਿਹਾ ਹੈ। ਜਦ ਵੀ ਪੁਲੀਸ ਨੂੰ ਨਸ਼ਾ ਤਸ਼ਕਰਾਂ ਬਾਰੇ ਦੱਸਿਆ ਜਾਂਦਾ ਹੈ ਤਾਂ ਪੁਲੀਸ ਉਨ੍ਹਾਂ ਨੂੰ ਫੜਨ ਦੀ ਬਜਾਏ ਹੂਟਰ ਮਾਰ ਕੇ ਪਹਿਲਾਂ ਹੀ ਭਜਾ ਦਿੰਦੀ ਹੈ।

Advertisement
Advertisement