For the best experience, open
https://m.punjabitribuneonline.com
on your mobile browser.
Advertisement

ਮੋਗਾ: ਸਾਈਕਲ ਰੈਲੀ ਰਾਹੀਂ ‘ਇਸ ਵਾਰ ਵੋਟ 70 ਫ਼ੀਸਦੀ ਪਾਰ’ ਦਾ ਸੁਨੇਹਾ

11:14 AM Apr 01, 2024 IST
ਮੋਗਾ  ਸਾਈਕਲ ਰੈਲੀ ਰਾਹੀਂ ‘ਇਸ ਵਾਰ ਵੋਟ 70 ਫ਼ੀਸਦੀ ਪਾਰ’ ਦਾ ਸੁਨੇਹਾ
ਸਾਈਕਲ ਰੈਲੀ ਨੂੰ ਰਵਾਨਾ ਕਰਦੇ ਹੋਏ ਡੀਸੀ ਕੁਲਵੰਤ ਸਿੰਘ ਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ।
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 31 ਮਾਰਚ
ਇੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਦੀ ਅਗਵਾਈ ਹੇਠ ਸਾਈਕਲ ਰੈਲੀ ਰਾਹੀਂ ਨਸ਼ਿਆਂ ਖਿਲਾਫ਼ ਤੇ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ‘ਇਸ ਵਾਰ ਵੋਟ 70 ਫ਼ੀਸਦੀ ਪਾਰ’ ਦਾ ਸੁਨੇਹਾ ਦਿੱਤਾ ਗਿਆ। ਰੈਲੀ ਵਿੱਚ ਐੱਸਪੀ (ਡੀ) ਡਾ. ਬਾਲ ਕ੍ਰਿਸ਼ਨ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ, ਆਮ ਲੋਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨੇ ਕਿਹਾ ਕਿ ਰੈਲੀ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਦੀ ਮੰਗ ਘਟਾਉਣ ਵਿੱਚ ਅਹਿਮ ਜ਼ਰੀਆ ਸਾਬਤ ਹੋਵੇਗੀ। ਮੋਗਾ ਪੁਲੀਸ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਨਸ਼ਿਆਂ ਨੂੰ ਵਧਾਵਾ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾ ਰਿਹਾ।
ਇਸ ਮੌਕੇ ਮੋਗਾ ਦੀ ਸਵੀਪ ਨੋਡਲ ਟੀਮ ਵੱਲੋਂ ਵੋਟਰ ਜਾਗਰੂਕਤਾ ਨਾਲ ਸਬੰਧਤ ਬੈਨਰ, ਪੋਸਟਰ ਆਦਿ ਸਮੱਗਰੀ ਦੀ ਵੰਡ ਕੀਤੀ ਗਈ ਤਾਂ ਕਿ 1 ਜੂਨ 2024 ਨੂੰ ਵੱਧ ਤੋਂ ਵੱਧ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

Advertisement

Advertisement
Author Image

sukhwinder singh

View all posts

Advertisement
Advertisement
×