ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ: ਦਫ਼ਤਰ ਜਾ ਰਹੀ ਲੜਕੀ ਨੂੰ ਰਸਤੇ ’ਚ ਘੇਰ ਤਲਵਾਰ ਨਾਲ ਵੱਢਿਆ, ਹਮਲਾਵਰ ਫ਼ਰਾਰ

01:43 PM Jun 08, 2024 IST

ਦਰਸ਼ਨ ਸਿੰਘ ਸੋਢੀ
ਮੁਹਾਲੀ, 8 ਜੂਨ
ਇਥੋਂ ਦੇ ਫੇਜ਼-5 ਵਿੱਚ ਅੱਜ ਸਵੇਰੇ ਆਪਣੇ ਦਫ਼ਤਰ ਜਾ ਰਹੀ ਲੜਕੀ ਨੂੰ ਨਕਾਬਪੋਸ਼ ਨੌਜਵਾਨ ਨੇ ਰਸਤੇ ਵਿੱਚ ਘੇਰ ਕੇ ਉਸ ਦੀ ਤਲਵਾਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਨੌਜਵਾਨ ਨੇ ਲੜਕੀ ਨੂੰ ਸੜਕ ਵਿਚਕਾਰ ਤਲਵਾਰਾਂ ਨਾਲ ਕਈ ਵਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਅੱਧਮਰੀ ਛੱਡ ਕੇ ਫ਼ਰਾਰ ਹੋ ਗਿਆ। ਸੜਕ ਤੋਂ ਲੰਘ ਰਹੇ ਲੋਕਾਂ ਨੇ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ ਗਈ। ਬਾਅਦ ਵਿੱਚ ਲੜਕੀ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ (26) ਵਜੋਂ ਹੋਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਮਲਾਵਰ ਨੌਜਵਾਨ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲੀਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

Advertisement

Advertisement
Advertisement