ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਪ੍ਰਸ਼ਾਸਨ ਮਤਦਾਨ ਲਈ ਘਰ-ਘਰ ਜਾ ਕੇ ਦੇਵੇਗਾ ‘ਨਿੱਘਾ ਸੱਦਾ’

11:47 AM May 27, 2024 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 26 ਮਈ
ਪੰਜਾਬ ਵਿੱਚ ਪਹਿਲ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਪੋਲਿੰਗ ਸਬੰਧੀ ਵੱਧ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪੂਰਾ ਕਰਨ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਮੁਹਾਲੀ ਪ੍ਰਸ਼ਾਸਨ ਵੱਲੋਂ ਕਰੀਬ ਤਿੰਨ ਲੱਖ ਵੋਟਰਾਂ ਨੂੰ ਪੋਲਿੰਗ ਬੂਥਾਂ ’ਤੇ ਆਉਣ ਲਈ ‘ਨਿੱਘਾ ਸੱਦਾ’ ਦਿੱਤਾ ਜਾਵੇਗਾ। ਇਸ ਸਬੰਧੀ ਵਿਸ਼ੇਸ਼ ਸੱਦਾ ਪੱਤਰ ਤਿਆਰ ਕੀਤੇ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਸੱਦਾ ਪੱਤਰ ਬੂਥ ਲੈਵਲ ਅਫ਼ਸਰਾਂ ਰਾਹੀਂ ਘਰ-ਘਰ ਜਾ ਕੇ ਵੋਟਰਾਂ ਤੱਕ ਪਹੁੰਚਾਏ ਜਾ ਰਹੇ ਹਨ। ਸੱਦਾ ਪੱਤਰ ਇਸ ਤਰ੍ਹਾਂ ਹੈ; ‘‘ਪਿਆਰੇ ਸਤਿਕਾਰਯੋਗ ਵੋਟਰ, ਲੋਕਤੰਤਰ ਦੇ ਸ਼ਾਨਦਾਰ ਜਸ਼ਨ ਵਿੱਚ ਸਾਡੇ ਨਾਲ ਸ਼ਾਮਲ ਹੋਵੋ, ਜਦੋਂ ਪੰਜਾਬ 1 ਜੂਨ 2024 ਨੂੰ ਲੋਕ ਸਭਾ ਚੋਣਾਂ ਲਈ ਵੋਟ ਕਰੇਗਾ।’’ ਭਾਰਤ ਵਿੱਚ ਚੋਣਾਂ ਨੂੰ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਮੰਨਿਆ ਜਾਂਦਾ ਹੈ ਅਤੇ ਹਰੇਕ ਵੋਟਰ ਦੀ ਉਤਸ਼ਾਹਿਤ ਭਾਗੀਦਾਰੀ ਨਾਲ ਹੀ ਤਿਉਹਾਰ ਦਾ ਮਾਹੌਲ ਬਣ ਸਕਦਾ ਹੈ। ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦਾ ਸਵਾਗਤ ਕਰਨ ਅਤੇ ਮਤਦਾਨ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਸਭ ਤੋਂ ਵਧੀਆ ਸੰਭਵ ਅਨੁਭਵ ਦੇਣਾ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਹ ਸੱਦਾ ਪੱਤਰ ਡੀਸੀ ਮੁਹਾਲੀ ਵੱਲੋਂ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਇੱਕ ਕਿਊ ਆਰ ਕੋਡ ਵੀ ਹੈ, ਜਿਸ ਨੂੰ ਮੋਬਾਈਲ ਨਾਲ ਆਸਾਨੀ ਨਾਲ ਸਕੈਨ ਕੀਤਾ ਜਾ ਸਕਦਾ ਹੈ ਅਤੇ ਕੋਈ ਵੀ ਵਿਅਕਤੀ ਇਸ ਕੋਡ ਰਾਹੀਂ ਆਪਣੇ ਬੂਥ ਦੀ ਸਥਿਤੀ ਬਾਰੇ ਚੰਗੀ ਤਰ੍ਹਾਂ ਜਾਣ ਸਕਦਾ ਹੈ।

Advertisement

Advertisement
Advertisement