ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ: ਬਜ਼ੁਰਗ ਔਰਤ ਨੇ ਘਰ ਦੇ ਗੁਸਲਖਾਨੇ ਵਿੱਚ ਕੀਤਾ ਆਤਮਦਾਹ

01:01 PM Jul 25, 2020 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 25 ਜੁਲਾਈ                                          

Advertisement

ਇਥੋਂ ਦੇ ਫੇਜ਼-3ਬੀ2 ਵਿੱਚ ਅੱਜ ਤੜਕੇ ਬਜ਼ੁਰਗ ਔਰਤ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਅਮਰਜੀਤ ਕੌਰ (78) ਵਜੋਂ ਹੋਈ ਹੈ। ਉਹ ਇੱਥੇ ਜਨਵਰੀ ਮਹੀਨੇ ਤੋਂ ਆਪਣੀ ਸਭ ਤੋਂ ਛੋਟੀ ਧੀ ਕੰਵਲਜੀਤ ਕੌਰ ਦੇ ਘਰ ਰਹਿ ਰਹੀ ਸੀ। ਉਹ ਕਰਨਾਲ (ਹਰਿਆਣਾ) ਦੀ ਸੀ। ਬਜ਼ੁਰਗ ਔਰਤ ਦੀ ਲਾਸ਼ ਘਰ ਦੇ ਵਾਸ਼ਰੂਮ ’ਚੋਂ ਮਿਲੀ, ਜੋ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜੀ ਹੋਈ ਸੀ। ਸੂਚਨਾ ਮਿਲਦੇ ਹੀ ਮਟੌਰ ਥਾਣਾ ਦੇ ਐੱਸਐੱਚਓ ਰਾਜੀਵ ਕੁਮਾਰ ਅਤੇ ਹੋਰ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਅੱਜ ਤੜਕੇ ਕਰੀਬ ਸਾਢੇ 3 ਵਜੇ ਬਜ਼ੁਰਗ ਔਰਤ ਨੇ ਵਾਸ਼ਰੂਮ ਵਿੱਚ ਖ਼ੁਦ ਨੂੰ ਅੱਗ ਲਗਾ ਲਈ। ਪੁਲੀਸ ਅਨੁਸਾਰ ਬਜ਼ੁਰਗ ਔਰਤ ਦੇ ਪਤੀ ਅਵਤਾਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਤੀ ਦੀ ਮੌਤ ਤੋਂ ਬਾਅਦ ਉਹ ਡਿਪਰੈਸ਼ਨ ਵਿੱਚ ਰਹਿੰਦੀ ਸੀ ਅਤੇ ਉਸ ਦਾ ਇੱਥੋਂ ਦੇ ਫੇਜ਼-4 ਸਥਿਤ ਡਾ. ਸੁਨੀਲ ਗੁਪਤਾ ਕੋਲ ਉਸ ਦਾ ਇਲਾਜ ਚਲ ਰਿਹਾ ਸੀ। ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਫਿਲਹਾਲ ਮੁੱਢਲੀ ਜਾਂਚ ਵਿੱਚ ਇਹੀ ਗੱਲ ਸਾਹਮਣੇ ਆਈ ਕਿ ਬਜ਼ੁਰਗ ਔਰਤ ਨੇ ਡਿਪਰੈਸ਼ਨ ਦੇ ਚੱਲਦਿਆਂ ਖ਼ੁਦ ਨੂੰ ਅੱਗ ਲਗਾ ਕੇ ਆਤਮ ਹੱਤਿਆ ਕੀਤੀ ਹੈ। ਥਾਣਾ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਦੋਂ ਬਜ਼ੁਰਗ ਦੀ ਧੀ ਅਤੇ ਜਵਾਈ ਦੂਜੇ ਕਮਰੇ ਵਿੱਚ ਸੁੱਤੇ ਸਨ।

 

Advertisement

 

Advertisement
Tags :
ਆਤਮਦਾਹਕੀਤਾਗੁਸਲਖਾਨੇਬਜ਼ੁਰਗਮੁਹਾਲੀਵਿੱਚ