ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਨੂੰ ਸੂਬੇ ਦੀ ‘ਸ਼ੋਅਕੇਸ ਵਿੰਡੋ’ ਵਜੋਂ ਕੀਤਾ ਜਾ ਰਿਹੈ ਵਿਕਸਤ: ਅਰੋੜਾ

06:47 AM Sep 21, 2023 IST
featuredImage featuredImage
ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਸਤੰਬਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਮੁਹਾਲੀ ਵਿੱਚ ਅਮਰੀਕਨ ਕੰਪਨੀ ਮੈਕਸਵੈਲ ਤਕਨਾਲੋਜੀ ਸੈਂਟਰ ਦੇ ਨਵੇਂ ਪ੍ਰਾਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਕੰਪਨੀ ਨੇ ਇੱਥੇ ਆਪਣਾ ਸਭ ਤੋਂ ਸਮਾਰਟ ਗਰੀਨ ਪ੍ਰਾਜੈਕਟ ਸ਼ੁਰੂ ਕਰਕੇ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਹੈ, ਜਿਸ ਨੇ ਸ਼ੁਰੂਆਤ ਵਿੱਚ 200 ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਯੋਗਾਂ ਅਤੇ ਨਿਵੇਸ਼ਕਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਪਹਿਲਕਦਮੀ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਅਮਨ ਅਰੋੜਾ ਨੇ ਕਿਹਾ ਕਿ ਮੁਹਾਲੀ ਨੂੰ ਸੂਬੇ ਦੀ ‘ਸ਼ੋਅਕੇਸ ਵਿੰਡੋ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਇਸ ਲਈ ਬਹੁਤ ਸਾਰੇ ਨਿਵੇਸ਼ਕ ਇੱਥੇ ਆਪਣੇ ਪ੍ਰਾਜੈਕਟ ਲਗਾਉਣ ਲਈ ਵੱਡੀ ਦਿਲਚਸਪੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਕਸਵੇਲ ਰੀਅਲ ਅਸਟੇਟ, ਟੈਕਨਾਲੋਜੀ ਅਤੇ ਇੰਜੀਨੀਅਰਿੰਗ ਸੇਵਾਵਾਂ ਦੇ ਖੇਤਰ ਵਿੱਚ ਇੱਕ ਮੋਹਰੀ ਕੰਪਨੀ ਹੈ, ਜਿਸ ਦੇ ਬੇਲਾਪੁਰ (ਨਵੀਂ ਮੁੰਬਈ), ਹੈਦਰਾਬਾਦ ਅਤੇ ਕੋਚੀ ਵਿੱਚ ਪ੍ਰਾਜੈਕਟ ਦਫ਼ਤਰ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮੁਹਾਲੀ ਪ੍ਰਾਜੈਕਟ ਦਾ ਵਾਤਾਵਰਨ ਅਨੁਕੂਲ ਡਿਜ਼ਾਈਨ ਹਰੀ ਅਤੇ ਸਾਫ਼ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਹੋਰ ਬਹੁਤ ਸਾਰੀਆਂ ਕੰਪਨੀਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਹੋਰ ਵਿਕਸਤ ਕਰਨ ਲਈ ਜੋ ਥੋੜ੍ਹੀਆਂ ਬਹੁਤ ਰੁਕਾਵਟਾਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁਹਾਲੀ ਨੂੰ ਸੁਫ਼ਨਿਆਂ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੈਕਸਵੇਲ ਟੈਕ ਸੈਂਟਰ ਦੇ ਐਮਡੀ ਬਲਬੀਰ ਸਿੰਘ ਖਹਿਰਾ ਨੇ ਪ੍ਰਾਜੈਕਟ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਸਵਰਗੀ ਪਿਤਾ ਕਰਨਲ ਦਇਆ ਸਿੰਘ ਖਹਿਰਾ ਦਾ ਸੁਫ਼ਨਾ ਸੀ।

Advertisement

‘ਮੁਹਾਲੀ ’ਚ ਸਥਾਪਿਤ ਹੋਵੇਗੀ ਦੇਸ਼ ਦੀ ਪਹਿਲੀ ਈਸੀਬੀਸੀ ਇਮਾਰਤ’

ਮੰਤਰੀ ਅਰੋੜਾ ਨੇ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਛੇਤੀ ਹੀ ਮੁਹਾਲੀ ਵਿੱਚ ਭਾਰਤ ਦੀ ਪਹਿਲੀ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈਸੀਬੀਸੀ) ਪਾਲਣਾ ਵਾਲੀ ਇਮਾਰਤ ਸਥਾਪਿਤ ਕਰਨ ਜਾ ਰਿਹਾ ਹੈ। ਇੰਜ ਸਾਰੇ ਸਰਕਾਰੀ ਦਫ਼ਤਰਾਂ ਨੂੰ ਵੀ ਊਰਜਾ ਦੀ ਬੱਚਤ ਲਈ ਸੋਲਰ ਰੂਫ ਪੈਨਲਾਂ ਨਾਲ ਲੈਸ ਕੀਤਾ ਜਾਵੇਗਾ। ਗਰੀਨ ਹਾਈਡ੍ਰੋਜਨ ਨੀਤੀ ਨੂੰ ਅਗਲੇ ਪੱਧਰ ਦੀ ਵਾਤਾਵਰਨ ਪੱਖੀ ਪਹਿਲਕਦਮੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਪੰਜਾਬ ਦੀ ਗਰੀਨ ਹਾਈਡ੍ਰੋਜਨ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ ਜੋ ਕਿ ਪੈਟਰੋਲ, ਡੀਜ਼ਲ ਵਰਗੇ ਰਵਾਇਤੀ ਈਂਧਨਾਂ ਦੀ ਖਪਤ ਨੂੰ ਘਟਾਏਗੀ ਅਤੇ ਪਰਾਲੀ ਸਾੜਨ ਦੀ ਸਮੱਸਿਆ ਦਾ ਬਿਹਤਰ ਬਦਲ ਸਾਬਤ ਹੋਵੇਗੀ।

Advertisement
Advertisement