ਦਰਸ਼ਨ ਸਿੰਘ ਸੋਢੀ
ਮੁਹਾਲੀ, 13 ਜੂਨ
ਭ੍ਰਿਸ਼ਟਾਚਾਰ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੁੜ ਇਥੇ ਵਿਜੀਲੈਂਸ ਭਵਨ ਪਹੁੰਚੇ ਅਤੇ ਜਾਂਚ ਵਿੱਚ ਸ਼ਾਮਲ ਹੋਏ। ਚੰਨੀ ਅੱਜ ਸਵੇਰੇ ਕਰੀਬ ਸਾਢੇ 10 ਵਜੇ ਮੁਹਾਲੀ ਸਥਿਤ ਵਿਜੀਲੈਂਸ ਭਵਨ ਪਹੁੰਚ ਗਏ ਸਨ। ਖਬਰ ਲਿਖੇ ਜਾਣ ਤੱਕ ਪੁੱਛਪੜਤਾਲ ਜਾਰੀ ਹੈ।