ਦਰਸ਼ਨ ਸਿੰਘ ਸੋਢੀ
ਮੁਹਾਲੀ, 5 ਜੁਲਾੲੀ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਮੁੜ ਵਿਜੀਲੈਂਸ ਦਫ਼ਤਰ ਵਿਚ ਪੁੱਛ ਪੜਤਾਲ ਲਈ ਪੇਸ਼ ਹੋਏ। ਸ੍ਰੀ ਚੰਨੀ ਅੱਜ ਵਿਜੀਲੈਂਸ ਦਫ਼ਤਰ ਤੀਜੀ ਵਾਰ ਪੇਸ਼ ਹੋਏ ਹਨ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਪਾਸੋਂ ਕਰੀਬ 3 ਘੰਟਿਆਂ ਤੱਕ ਪੁੱਛ ਪੜਤਾਲ ਕੀਤੀੇ।