For the best experience, open
https://m.punjabitribuneonline.com
on your mobile browser.
Advertisement

ਮੁਹਾਲੀ ਸ਼ਹਿਰ ਤੇ ਨੇੜਲੇ ਪਿੰਡਾਂ ਵਿੱਚ ਬਿਜਲੀ ਕੱਟਾਂ ਨੇ ਕੱਢੇ ਵੱਟ

06:49 AM May 21, 2024 IST
ਮੁਹਾਲੀ ਸ਼ਹਿਰ ਤੇ ਨੇੜਲੇ ਪਿੰਡਾਂ ਵਿੱਚ ਬਿਜਲੀ ਕੱਟਾਂ ਨੇ ਕੱਢੇ ਵੱਟ
ਪਾਵਰਕੌਮ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 20 ਮਈ
ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਲੋਕ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਡਾਢੇ ਪ੍ਰੇਸ਼ਾਨ ਹਨ। ਅਤਿ ਦੀ ਪੈ ਰਹੀ ਗਰਮੀ ਅਤੇ ਲੂੰ ਚੱਲਣ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਦੂਜੇ ਪਾਸੇ ਬਿਜਲੀ ਬੰਦ ਰਹਿਣ ਕਾਰਨ ਜਿੱਥੇ ਘਰਾਂ ਵਿੱਚ ਵੀ ਲੋਕਾਂ ਦੇ ਪਸੀਨੇ ਛੁਟ ਰਹੇ ਹਨ ਉੱਥੇ ਹੀ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਨੂੰ ਨੂੰ ਸਿੰਜਾਈ ਲਈ ਲੋੜ ਅਨੁਸਾਰ ਬਿਜਲੀ ਸਪਲਾਈ ਨਹੀਂ ਮਿਲ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਖਰੜ ਦੇ ਰੰਧਾਵਾ ਰੋਡ ਇਲਾਕੇ ਵਿੱਚ ਲੰਘੀ ਰਾਤ 12 ਵਜੇ ਬਿਜਲੀ ਗੁੱਲ ਹੋ ਗਈ ਅਤੇ ਅੱਜ ਦੂਜੇ ਦਿਨ ਸ਼ਾਮ 4ਵਜੇ ਤੋਂ ਬਾਅਦ ਸਪਲਾਈ ਚਾਲੂ ਹੋਈ। ਕਈ ਹੋਰਨਾਂ ਹਿੱਸਿਆਂ ਵਿੱਚ ਵੀ ਬਿਜਲੀ ਗੁੱਲ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਪਾਵਰਕੌਮ ਦੇ ਐਕਸੀਅਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਦਿੱਤੇ। ਡਿਪਟੀ ਮੇਅਰ ਬੇਦੀ ਨੇ ਮੰਗ ਕੀਤੀ ਕਿ ਬਿਜਲੀ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਵੇ ਤੇ ਲੋੜ ਅਨੁਸਾਰ ਨਵੇਂ ਟਰਾਂਸਫ਼ਾਰਮਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ਫੇਜ਼-3ਬੀ1, ਫੇਜ਼-3ਬੀ-2 ਅਤੇ ਫੇਜ਼-5 ਲਈ ਸਿਰਫ਼ ਦੋ ਹੀ ਮੁਲਾਜ਼ਮ ਹਨ, ਜੋ ਕਿ ਬਿਜਲੀ ਸੰਕਟ ਦੂਰ ਕਰਨ ਤੋਂ ਅਸਮਰੱਥ ਹਨ। ਉਨ੍ਹਾਂ ਦੱਸਿਆ ਕਿ ਬਿਮਾਰ ਬਜ਼ੁਰਗਾਂ ਲਈ ਆਕਸੀਜਨ ਕੰਸਟਰੇਟਰ ਘਰਾਂ ਵਿੱਚ ਲੱਗੇ ਹੋਏ ਹਨ ਪਰ ਬੱਤੀ ਗੁੱਲ ਹੋਣ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ। ਇਸੇ ਦੌਰਾਨ ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਝੋਨੇ ਦੀ ਪਨੀਰੀ ਬੀਜਣ ਦਾ ਕੰਮ ਲੇਟ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਨੀਰੀ ਅਤੇ ਝੋਨਾ ਲਾਉਣ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ।

Advertisement

ਪੰਚਕੂਲਾ ਦੇ ਸੈਕਟਰਾਂ ਵਿੱਚ ਦੋ-ਦੋ ਘੰਟੇ ਦੇ ਲੱਗ ਰਹੇ ਨੇ ਕੱਟ

ਪੰਚਕੂਲਾ (ਪੀ.ਪੀ. ਵਰਮਾ): ਗਰਮੀਆਂ ਵਿੱਚ ਬਿਜਲੀ ਦੀ ਜ਼ਿਆਦਾ ਖ਼ਪਤ ਹੋਣ ਕਾਰਨ ਸ਼ਹਿਰ ਵਾਸੀ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਹਨ। ਐਲਾਨੇ ਗਏ ਕੱਟਾਂ ਤੋਂ ਇਲਾਵਾ ਦੋ ਘੰਟੇ ਤੱਕ ਦੇ ਲੱਗ ਰਹੇ ਅਣਐਲਾਨੇ ਕੱਟਾਂ ਨੇ ਲੋਕਾਂ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਗਰਮੀ ਵਧਣ ਨਾਲ ਟਰਾਂਸਫਾਰਮਰਾਂ ਅਤੇ ਤਾਰਾਂ ਵਿੱਚ ਹੋਰ ਨੁਕਸ ਪੈ ਰਹੇ ਹਨ। ਸੈਕਟਰ-7, 8, 9, 11, 12, 14, 15, 17, 18, 19, 20, 21, 22, 23, 24, 25, 26 ਅਤੇ ਉਦਯੋਗਿਕ ਖੇਤਰ ਫੇਜ਼-1 ਤੇ 2 ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਤਾਰਾਂ ਅਤੇ ਟਰਾਂਸਫਾਰਮਰਾਂ ਵਿੱਚ ਨੁਕਸ ਪੈਣ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਉੱਤਰੀ ਹਰਿਆਣਾ ਬਿਜਲੀ ਵੰਡ ਨਿਗਮ ਦੇ ਐਕਸੀਅਨ ਐੱਮ.ਜੀ. ਜਿੰਦਲ ਦਾ ਕਹਿਣਾ ਹੈ ਕਿ ਉਹ ਮੁਰੰਮਤ ਦਾ ਕੰਮ ਕਰ ਰਹੇ ਹਨ।

Advertisement
Author Image

Advertisement
Advertisement
×