For the best experience, open
https://m.punjabitribuneonline.com
on your mobile browser.
Advertisement

ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਮੁਹਾਲੀ ਜ਼ਿਲ੍ਹੇ ਦੀ ਝੰਡੀ

08:40 AM May 08, 2024 IST
ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਮੁਹਾਲੀ ਜ਼ਿਲ੍ਹੇ ਦੀ ਝੰਡੀ
ਜੇਤੂ ਖਿਡਾਰੀਆਂ ਨੂੰ ਇਨਾਮ ਵੰਡਦੇ ਹੋਏ ਮੁੱਖ ਮਹਿਮਾਨ ਤੇ ਪ੍ਰਬੰਧਕ। -ਫੋਟੋ: ਚਿੱਲਾ
Advertisement

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 7 ਮਈ
27ਵੀਂ ਪੰਜਾਬ ਸਟੇਟ ਸਪਾਰਿੰਗ ਅਤੇ ਮੂਏ ਓਪਨ ਤਾਇਕਵਾਂਡੋ ਚੈਂਪੀਅਨਸ਼ਿਪ ਇੱਥੋਂ ਦੇ ਫੇਜ਼ ਪਹਿਲਾ ਦੇ ਗੁਰੂ ਨਾਨਕ ਵੀਬੀਟੀ ਪੋਲੀਟੈਕਨਿਕ ਵਿੱਚ ਹੋਈ। ਇਸ ਵਿਚ 41ਵੀਂ ਕੌਮੀ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਸਤੇ ਪੰਜਾਬ ਤਾਇਕਵਾਂਡੋ ਟੀਮਾਂ ਦੀ ਚੋਣ ਕੀਤੀ ਗਈ।
ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਕਮ ਤਕਨੀਕੀ ਡਾਇਰੈਕਟਰ ਸਤਪਾਲ ਸਿੰਘ ਰੀਹਲ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਖਿਡਾਰੀਆਂ ਨੇ 17 ਸੋਨੇ, 14 ਚਾਂਦੀ ਅਤੇ 11 ਕਾਂਸੀ ਦੇ ਤਗਮੇ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਅੰਮ੍ਰਿਤਸਰ ਜ਼ਿਲ੍ਹੇ ਦੀ ਟੀਮ ਨੇ 11 ਸੋਨੇ, 2 ਚਾਂਦੀ ਅਤੇ 3 ਕਾਂਸੀ ਦੇ ਤਗਮੇ ਜਿੱਤ ਕੇ ਦੂਜਾ ਸਥਾਨ ਹਾਸਲ ਕੀਤਾ। ਮਾਨਸਾ ਜ਼ਿਲ੍ਹੇ ਦੀ ਟੀਮ 10 ਸੋਨੇ ਦੇ, 2 ਚਾਂਦੀ ਦੇ ਤੇ 1 ਕਾਂਸੀ ਦਾ ਤਗਮਾ ਹਾਸਲ ਕਰ ਕੇ ਤੀਜੇ ਨੰਬਰ ’ਤੇ ਰਹੀ। ਸੰਗਰੂਰ ਜ਼ਿਲੇ ਦੀ ਟੀਮ ਨੂੰ ਚੌਥਾ ਸਥਾਨ ਹਾਸਲ ਹੋਇਆ।
ਖੇਡ ਮੁਕਾਬਲਿਆਂ ਦਾ ਉਦਘਾਟਨ ਗਾਇਕ ਤੇ ਸੰਗੀਤਕਾਰ ਮਦਨ ਸ਼ੌਂਕੀ, ਸੁਬੋਧ ਸ਼ਰਮਾ, ਉਪ ਪ੍ਰਧਾਨ ਕੰਵਲਜੀਤ ਸਿੰਘ ਵਾਲੀਆ, ਮੀਤ ਪ੍ਰਧਾਨ ਜ਼ਿਲ੍ਹਾ ਮੁਹਾਲੀ ਹਰਵਿੰਦਰ ਸਿੰਘ ਜਵੰਧਾ ਨੇ ਸਾਂਝੇ ਤੌਰ ’ਤੇ ਕੀਤਾ। ਇਨਾਮਾਂ ਦੀ ਵੰਡ ਕਾਲਜ ਦੇ ਡਾਇਰੈਕਟਰ ਜ਼ੋਰਾਵਰ ਸਿੰਘ ਨੇ ਕੀਤੀ। ਇਨ੍ਹਾਂ ਮੁਕਾਬਲਿਆਂ ਵਿਚ ਚੁਣੇ ਹੋਏ ਖਿਡਾਰੀ ਲਖਨਊ ਦੇ ਕੇਡੀ ਸਿੰਘ ਬਾਬੂ ਸਟੇਡੀਅਮ ਵਿੱਚ 28 ਤੋਂ 30 ਜੂਨ ਤੱਕ ਹੋ ਰਹੀ 41ਵੀਂ ਕੌਮੀ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਭਾਗ ਲੈਣਗੇ।

Advertisement

Advertisement
Author Image

joginder kumar

View all posts

Advertisement
Advertisement
×