ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਇਆ ਜਾਵੇਗਾ: ਪਾਰਿਕ

08:33 AM Aug 07, 2024 IST

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 6 ਅਗਸਤ
ਮੁਹਾਲੀ ਦੇ ਨਵੇਂ ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਵਿੱਚ ਸੁਧਾਰ ਕਰ ਕੇ ਅਪਰਾਧ ਮੁਕਤ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ ਅਤੇ ਪੁਲੀਸ ਨੂੰ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਜਵਾਬਦੇਹ ਬਣਾਇਆ ਜਾਵੇਗਾ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਮੁਹਾਲੀ ਵਿੱਚ ਪਹਿਲੀ ਵਾਰ ਆਏ ਹਨ ਅਤੇ ਉਨ੍ਹਾਂ ਵੱਲੋਂ ਬੀਤੇ ਦਿਨੀਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮੌਜੂਦਾ ਹਾਲਾਤ ਦੀ ਸਮੀਖਿਆ ਕਰ ਕੇ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੂੰ ਜੋ ਸੁਝਾਅ ਮਿਲ ਰਹੇ ਹਨ ਜਾਂ ਮਿਲਣਗੇ ਉਨ੍ਹਾਂ ਨੂੰ ਵੀ ਰੋਡ ਮੈਪ ਵਿੱਚ ਸ਼ਾਮਲ ਕੀਤਾ ਜਾਵੇਗਾ। ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੀ ਮਾੜੀ ਹਾਲਤ ਅਤੇ ਚੌਕਾਂ ’ਤੇ ਭਿਖਾਰੀਆਂ ਕਾਰਨ ਆਉਂਦੀਆਂ ਮੁਸ਼ਕਲਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਟਰੈਫਿਕ ਸਮੱਸਿਆ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਭਿਖਾਰੀਆਂ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਅਦਾਲਤ ਦੀਆਂ ਹਦਾਇਤਾਂ ਦੀ ਜਾਣਕਾਰੀ ਲੈ ਰਹੇ ਹਨ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀਆਂ ਹੱਦਾਂ ਚੰਡੀਗੜ੍ਹ ਸਮੇਤ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੀਆਂ ਹਨ। ਇਨ੍ਹਾਂ ਸੂਬਿਆਂ ਦੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਅਪਰਾਧਾਂ ਦੇ ਖ਼ਾਤਮੇ ਲਈ ਸਾਂਝੀ ਮੁਹਿੰਮ ਚਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਪੁਲੀਸ ਅਧਿਕਾਰੀਆਂ ਦੀਆਂ ਬਦਲੀਆਂ ਬਾਰੇ ਉਨ੍ਹਾਂ ਕਿਹਾ ਕਿ ਉਹ ਪੁਲੀਸ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰ ਰਹੇ ਹਨ ਅਤੇ ਜੇ ਲੋੜ ਪਈ ਤਾਂ ਬਦਲੀਆਂ ਵੀ ਕੀਤੀਆਂ ਜਾਣਗੀਆਂ।

Advertisement

Advertisement
Advertisement