ਮੁਹਾਲੀ ਪੁਲੀਸ ਵੱਲੋਂ ਚਿੱਟੇ ਸਮੇਤ ਮੁਲਜ਼ਮ ਗ੍ਰਿਫ਼ਤਾਰ
08:09 AM Sep 29, 2024 IST
Advertisement
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਸਤੰਬਰ
ਮੁਹਾਲੀ ਪੁਲੀਸ ਵੱਲੋਂ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 22 ਗਰਾਮ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅੱਜ ਇੱਥੇ ਇਹ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਫਗਸ਼ਤ ਦੌਰਾਨ ਨਾਈਪਰ ਨੇੜੇ ਐਨ ਚੋਅ ਦੇ ਪੁਲ ਉੱਤੇ ਫੇਜ਼-10 ਵਾਲੇ ਪਾਸਿਓਂ ਆ ਰਹੇ ਇੱਕ ਸ਼ੱਕੀ ਵਿਅਕਤੀ ਵਿਰਸਾ ਸਿੰਘ ਵਾਸੀ ਪਿੰਡ ਗਾਲਿਬ ਕਲਾਂ, ਜਗਰਾਓਂ, ਲੁਧਿਆਣਾ ਦੀ ਤਲਾਸ਼ੀ ਲਈ ਗਈ ਤਾਂ ਉਸ ਵੱਲੋਂ ਦੂਰ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਕੇ ਜਾਂਚ ਕੀਤੀ ਤਾਂ ਉਸ ’ਚੋਂ 22 ਗਰਾਮ ਨਸ਼ੀਲਾ ਪਾਊਡਰ (ਹੈਰੋਇਨ) ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement