ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਪ੍ਰੈਸ ਕਲੱਬ ਦੀ ਚੋਣ: ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਬਣੇ

09:19 PM Mar 27, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

 

Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ
ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿੱਚ ਸ਼ਹਿਰ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਅਤੇ ਗੁਰਮੀਤ ਸਿੰਘ ਸ਼ਾਹੀ ਨੂੰ ਜਨਰਲ ਸਕੱਤਰ ਚੁਣਿਆ ਗਿਆ। ਦੱਸਣਯੋਗ ਹੈ ਕਿ ਇਸ ਚੋਣ ਵਿੱਚ ਪਟਵਾਰੀ-ਗੁਰਮੀਤ ਸ਼ਾਹੀ ਪੈਨਲ ਵੱਲੋਂ ਹੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਅਤੇ ਕਿਸੇ ਹੋਰ ਉਮੀਦਵਾਰ ਜਾਂ ਪੈਨਲ ਵੱਲੋਂ ਚੋਣ ਨਾ ਲੜਨ ਕਾਰਨ ਚੋਣ ਕਮਿਸ਼ਨ ਵੱਲੋਂ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਐਲਾਨਿਆ ਗਿਆ।
ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਧਰਮਪਾਲ ਉਪਾਸ਼ਕ ਅਤੇ ਕੁਲਵਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਨੂੰ ਜਨਰਲ ਸਕੱਤਰ, ਸੁਸ਼ੀਲ ਗਰਚਾ ਨੂੰ ਸੀਨੀਅਰ ਮੀਤ ਪ੍ਰਧਾਨ, ਰਾਜੀਵ ਤਨੇਜਾ ਤੇ ਧਰਮ ਸਿੰਘ ਨੂੰ ਮੀਤ ਪ੍ਰਧਾਨ, ਨੀਲਮ ਠਾਕਰ ਨੂੰ ਜਥੇਬੰਦਕ ਸਕੱਤਰ, ਵਿਜੈ ਕੁਮਾਰ ਤੇ ਮਾਇਆ ਰਾਮ ਨੂੰ ਸੰਯੁਕਤ ਸਕੱਤਰ ਅਤੇ ਮਨਜੀਤ ਸਿੰਘ ਚਾਨਾ ਨੂੰ ਕੈਸ਼ੀਅਰ ਜੇਤੂ ਕਰਾਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪ੍ਰੈਸ ਕਲੱਬ ਦੀ ਚੋਣ ਵਿੱਚ ਸਹਿਯੋਗ ਦੇਣ ਲਈ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।

Advertisement
Advertisement
Advertisement