ਮੁਹਾਲੀ: ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ
01:19 PM Sep 22, 2023 IST
ਦਰਸ਼ਨ ਸਿੰਘ ਸੋਢੀ
ਮੁਹਾਲੀ, 22 ਸਤੰਬਰ
ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਮੁਹਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਨੇ ਡੀਸੀ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਖੋ ਵੱਖਰੇ ਮੰਗ ਪੱਤਰ ਭੇਜੇ। ਇਸ ਤੋਂ ਪਹਿਲਾਂ ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਜ਼ਿਲ੍ਹਾ ਪ੍ਰੈਸ ਸਕੱਤਰ ਰਣਬੀਰ ਸਿੰਘ ਗਰੇਵਾਲ, ਨਛੱਤਰ ਸਿੰਘ ਬੈਦਵਾਨ, ਗੁਰਨਾਮ ਸਿੰਘ ਦਾਊਂ, ਅਮਨਦੀਪ ਸਿੰਘ, ਜਸਪਾਲ ਸਿੰਘ ਦੱਪਰ ਅਤੇ ਹੋਰ ਕਿਸਾਨ ਵੱਡੀ ਗਿਣਤੀ ਵਿੱਚ ਮੌਜੂਦ ਸਨ।
Advertisement
Advertisement