ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ: ਐੱਸਕੇਐੱਮ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ ਦਾ ਰਾਜ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਦਾ ਯਤਨ

08:06 PM Jun 29, 2023 IST

ਦਰਸ਼ਨ ਸਿੰਘ ਸੋਢੀ

Advertisement

ਮੁਹਾਲੀ, 27 ਜੂਨ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਇਥੇ ਕਿਸਾਨ ਜਥੇਬੰਦੀਆਂ ਨੇ ਮੂੰਗੀ ਦੀ ਫ਼ਸਲ ਦੀ ਘੱਟੋ ਘੱਟ ਸਮਰਥਨ ਮੁੱਲ ‘ਤੇ ਖਰੀਦ ਯਕੀਨੀ ਬਣਾਉਣ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਭਰ ‘ਚੋਂ ਕਿਸਾਨਾਂ ਦੇ ਜਥੇ ਸਵੇਰੇ 10 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ ਅਤੇ ਬਾਅਦ ਦੁਪਹਿਰ 1 ਵਜੇ ਤੱਕ ਵੱਡਾ ਇਕੱਠ ਹੋ ਗਿਆ। ਕਿਸਾਨਾਂ ਨੇ ਇੱਥੇ ਮੰਗਾਂ ‘ਤੇ ਲੰਮੀ ਚਰਚਾ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਕੂਚ ਕਰਨ ਦਾ ਯਤਨ ਕੀਤਾ ਪਰ ਮੁਹਾਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਫੇਜ-7 ਦੇ ਟਰੈਫਿਕ ਲਾਈਟ ਪੁਆਇੰਟ ‘ਤੇ ਰੋਕ ਲਿਆ।

Advertisement

ਪ੍ਰਦਰਸ਼ਨ ਮੌਕੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਰੀਬ 33 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਕਿਸਾਨ ਯੂਨੀਅਨ ਲੱਖੋਵਾਲ ਦੇ ਜਰਨਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹਾ ਮੁਹਾਲੀ ਦੇ ਦਵਿੰਦਰ ਸਿੰਘ ਦੇਹਕਲਾਂ, ਜਰਨਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਪ੍ਰੈਸ ਸਕੱਤਰ ਰਣਬੀਰ ਸਿੰਘ ਗਰੇਵਾਲ ਅਤੇ ਹੋਰ ਕਈ ਆਗੂ ਮੌਜੂਦ ਸਨ।

Advertisement
Tags :
ਅਗਵਾਈਐੱਸਕੇਐੱਮਸਰਕਾਰਕਿਸਾਨਾਂਕੋਠੀਖ਼ਿਲਾਫ਼ਪੰਜਾਬਪ੍ਰਦਰਸ਼ਨਮੰਤਰੀਮੁਹਾਲੀਮੁੱਖ