For the best experience, open
https://m.punjabitribuneonline.com
on your mobile browser.
Advertisement

ਮੁਹਾਲੀ: ਪੰਜਾਬ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ, ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ

01:50 PM Apr 18, 2024 IST
ਮੁਹਾਲੀ  ਪੰਜਾਬ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ  ਲੁਧਿਆਣਾ ਦੀ ਆਦਿੱਤੀ ਨੇ 100  ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ
Advertisement

ਦਰਸ਼ਨ ਸਿੰਘ ਸੋਢੀ
ਮੁਹਾਲੀ, 18 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਬਾਅਦ ਦੁਪਹਿਰ ਐਲਾਨਿਆ ਗਿਆ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਆਦਿੱਤੀ ਪੁੱਤਰੀ ਅਜੈ ਕੁਮਾਰ ਸਿੰਘ ਨੇ 650/650 ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ਦੀ ਅਲੀਸ਼ ਸ਼ਰਮਾ ਪੁੱਤਰੀ ਮਹਿੰਦਰ ਸ਼ਰਮਾ ਨੇ 650/645 ਅੰਕ ਲੈ ਕੇ ਦੂਜਾ ਅਤੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿਸੀਲ ਬਕਾਲਾ (ਅੰਮ੍ਰਿਤਸਰ) ਦੀ ਕਰਮਨਪ੍ਰੀਤ ਕੌਰ ਪੁੱਤਰੀ ਜਗਰੂਪ ਸਿੰਘ ਨੇ 650/645 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ। ਇਸ ਮੌਕੇ ਸਿੱਖਿਆ ਬੋਰਡ ਦੇ ਉਪ ਸਕੱਤਰ ਡਾਕਟਰ ਗੁਰਮੀਤ ਕੌਰ ਤੇ ਸਹਾਇਕ ਸਕੱਤਰ ਰਣਜੀਤ ਕੌਰ ਮੌਜੂਦ ਸਨ।

Advertisement

Advertisement
Author Image

Advertisement
Advertisement
×