ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ: ਪੰਜਾਬ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਧੂਮ-ਧੜੱਕੇ ਨਾਲ ਸ਼ੁਰੂ, ਮੁੱਖ ਮੰਤਰੀ ਨੇ ਉਦਘਾਟਨ ਕੀਤਾ

01:12 PM Sep 11, 2023 IST

 ਦਰਸ਼ਨ ਸਿੰਘ ਸੋਢੀ
ਮੁਹਾਲੀ, 11 ਸਤੰਬਰ
ਇਥੋਂ ਦੀ ਐਮਿਟੀ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਮੇਤ ਪੰਜਾਬ ਕੈਬਨਿਟ ਦੇ ਕਈ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ ਸਕੱਤਰ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਸਤਿੰਦਰ ਸੱਤੀ ਨੇ ਮੰਚ ਸੰਚਾਲਨ ਕੀਤਾ, ਜਦੋਂਕਿ ਟੀਵੀ ਕਲਾਕਾਰ ਕਪਿਲ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਅਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਲਈ ਕਈ ਨਵੀਆਂ ਸੈਰ ਸਪਾਟਾ ਨੀਤੀਆਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜੀ-20 ਸਿਖ਼ਰ ਸੰਮੇਲਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਦੇ ਸੱਦੇ ’ਤੇ ਸੈਰ ਸਪਾਟਾ ਸੰਮੇਲਨ ਵਿੱਚ ਪਹੁੰਚੇ ਨਿਵੇਸ਼ਕਾਂ ਨੇ ਆਪ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਪੂੰਜੀ ਨਿਵੇਸ਼ ਲਈ ਇਹ ਢੁਕਵਾਂ ਸਮਾਂ ਹੈ ਅਤੇ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ’ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੈਰ ਸਪਾਟਾ ਸੰਮੇਲਨ ਲਈ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿਚ ਵੱਡੇ ਪੱਧਰ ਤੇ ਆਰਥਿਕ ਲਾਭ ਹੋਵੇਗਾ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਹਿੱਸਾ ਲੈ ਰਹੀਆਂ ਹਨ। ਇਸ ਤੋਂ ਇਲਾਵਾ ਫ਼ਿਲਮ ਅਤੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ, ਲੁੱਡੀ, ਝੂਮਰ, ਭੰਗੜੇ ਪਾਏ  ਡਾਕਟਰ ਨਿਵੇਦਿਤਾ ਅਤੇ ਭਾਈ ਅਵਤਾਰ ਸਿੰਘ ਬੋਦਲ ਨੇ ਸੰਗੀਤਕ ਪੇਸ਼ਕਾਰੀ ਕੀਤੀ। ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਸੰਮੇਲਨ ਦੇ ਦੂਜੇ ਦਿਨ 12 ਸਤੰਬਰ ਨੂੰ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Advertisement

Advertisement
Advertisement