For the best experience, open
https://m.punjabitribuneonline.com
on your mobile browser.
Advertisement

ਮੁਹਾਲੀ: ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੀ ਪੈਮਾਇਸ਼ ਕੀਤੀ

02:47 PM Jul 05, 2023 IST
ਮੁਹਾਲੀ  ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੀ ਪੈਮਾਇਸ਼ ਕੀਤੀ
Advertisement

ਦਰਸ਼ਨ ਸਿੰਘ ਸੋਢੀ
ਮੁਹਾਲੀ, 5 ਜੁਲਾਈ
ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਬ੍ਰਹਮ ਮਹਿੰਦਰਾ ਦੇ ਮੁਹਾਲੀ ਨੇੜਲੇ ਫਾਰਮ ਹਾਊਸ 'ਤੇ ਅੱਜ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸਤਕ ਦਿੱਤੀ। ਸ੍ਰੀ ਮਹਿੰਦਰਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿੱਚ ਅੱਜ ਵਿਜੀਲੈਂਸ ਦੀ ਤਕਨੀਕੀ ਟੀਮ ਨੇ ਮੁਹਾਲੀ ਨੇੜੇ ਮਾਜਰਾ ਫਾਰਮ ਹਾਊਸ ਦੀ ਪੈਮਾਇਸ਼ ਕੀਤੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਖੇਤ ਤੋਂ ਕਰੀਬ 5 ਕਿਲੋਮੀਟਰ ਦੂਰੀ 'ਤੇ ਇਹ ਫਾਰਮ ਹਾਊਸ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਕਈ ਸਾਬਕਾ ਮੰਤਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Tags :
Author Image

Advertisement
Advertisement
×