For the best experience, open
https://m.punjabitribuneonline.com
on your mobile browser.
Advertisement

ਮੁਹਾਲੀ: ਵਜਿੀਲੈਂਸ ਨੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀਐੱਸਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ 5 ਸਾਲ ਬਾਅਦ ਕਾਬੂ ਕੀਤਾ

04:03 PM Nov 02, 2023 IST
ਮੁਹਾਲੀ  ਵਜਿੀਲੈਂਸ ਨੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀਐੱਸਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ 5 ਸਾਲ ਬਾਅਦ ਕਾਬੂ ਕੀਤਾ
hand in jail.
Advertisement

ਦਰਸ਼ਨ ਸਿੰਘ ਸੋਢੀ
ਮੁਹਾਲੀ, 2 ਨਵੰਬਰ
ਪੰਜਾਬ ਵਜਿੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀਐੱਸਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਮੁਲਜ਼ਮ ਸੈਮੀ ਧੀਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਵਜਿੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁਕੱਦਮਾ ਥਾਣਾ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਦਰਜ ਕੀਤਾ ਹੋਇਆ ਹੈ, ਜਿਸ ਦੀ ਹੁਣ ਪੜਤਾਲ ਵਜਿੀਲੈਂਸ ਬਿਊਰੋ ਦੇ ਉੱਡਣ ਦਸਤਾ-1, ਮੁਹਾਲੀ ਹਵਾਲੇ ਹੈ। ਸੈਮੀ ਧੀਮਾਨ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਹੋਰ ਮੁਲਜ਼ਮਾਂ ਵੱਲੋਂ ਕਥਤਿ ਤੌਰ ’ਤੇ ਆਪਸੀ ਮਿਲੀਭੁਗਤ ਕਰਕੇ ਜਾਅਲੀ ਫਰਮਾਂ ਤੇ ਜਾਅਲੀ ਬਿੱਲ ਤਿਆਰ ਕਰਕੇ ਅੱਗੇ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਦੀਆਂ ਫਰਮਾਂ ਨੂੰ ਵੇਚ ਕੇ ਜੀਐੱਸਟੀ ਚੋਰੀ ਕੀਤੀ ਸੀ। ਇਸ ਤਰ੍ਹਾਂ ਮੁਲਜ਼ਮਾਂ ਨੇ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਸੈਮੀ ਧੀਮਾਨ ਕਾਫੀ ਲੰਮੇ ਸਮੇਂ ਤੋਂ ਫ਼ਰਾਰ ਸੀ, ਜਿਸ ਨੂੰ ਇੰਸਪੈਕਟਰ ਸੁਖਜਿੰਦਰ ਸਿੰਘ ਵਜਿੀਲੈਂਸ ਬਿਊਰੋ, ਉੱਡਣ ਦਸਤਾ-1, ਮੁਹਾਲੀ ਵੱਲੋਂ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸੈਮੀ ਧੀਮਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਪੁਲੀਸ ਹਾਸਲ ਕੀਤਾ ਗਿਆ। ਇਸ ਮੁਕੱਦਮਾ ਦੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ  ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement