ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਵਿੱਚ ਵੀ ਚੰਡੀਗੜ੍ਹ ਦੀ ਤਰਜ਼ ’ਤੇ ਹੋਣਗੇ ਈ-ਚਲਾਨ

06:30 AM Jul 05, 2024 IST
ਸਿਟੀ ਸਰਵੇਲੈਂਸ ਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 4 ਜੁਲਾਈ
ਮੁਹਾਲੀ ਵਿੱਚ ਹੁਣ ਚੰਡੀਗੜ੍ਹ ਦੀ ਤਰਜ਼ ’ਤੇ ਜਿੱਥੇ ਈ-ਚਲਾਨ ਕੀਤੇ ਜਾਣਗੇ, ਉੱਥੇ ਹੀ ਵਾਰ-ਵਾਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਵਾਹਨ ਚਾਲਕ ਦਾ ਡਰਾਈਵਿੰਗ ਲਾਇਸੈਂਸ ਰੱਦ ਕੀਤਾ ਜਾਵੇਗਾ। ਇਸੇ ਸਬੰਧ ਵਿੱਚ ਮੁਹਾਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਟਰੈਫ਼ਿਕ ਨੂੰ ਸੁਚਾਰੂ ਬਣਾਉਣ ਲਈ ਸਿਟੀ ਸਰਵੇਲੈਂਸ ਅਤੇ ਟਰੈਫ਼ਿਕ ਪ੍ਰਬੰਧਨ ਪ੍ਰਣਾਲੀ ਦੀ ਸਥਾਪਨਾ ਜਾ ਰਹੀ ਹੈ। ਇੱਥੋਂ ਦੇ ਫੇਜ਼-7/8 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਸਿਟੀ ਸਰਵੇਲੈਂਸ ਅਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸਪੈਸ਼ਲ ਡੀਜੀਪੀ ਡਾ. ਐੱਸਐੱਸ ਚੌਹਾਨ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸਐੱਸਪੀ ਸੰਦੀਪ ਗਰਗ ਅਤੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਨਾਲ ਉਨ੍ਹਾਂ ਦਾ ਸੁਫ਼ਨਾ ਪੂਰਾ ਹੋਣ ਜਾ ਰਿਹਾ ਹੈ। ਉਹ ਸ਼ੁਰੂ ਤੋਂ ਕਾਨੂੰਨ ਵਿਵਸਥਾ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੇ ਹਮਾਇਤੀ ਰਹੇ ਹਨ। ਇਸ ਦਾ ਉਦੇਸ਼ ਟਰੈਫ਼ਿਕ ਉਲੰਘਣਾ, ਗੁੰਡਾਗਰਦੀ, ਗੈਰ-ਕਾਨੂੰਨੀ ਗਤੀਵਿਧੀਆਂ, ਖ਼ਾਸ ਕਰ ਕੇ ਔਰਤਾਂ ਵਿਰੁੱਧ ਅਪਰਾਧ ਨੂੰ ਮੁਹਾਲੀ ਦੇ 18 ਭੀੜ-ਭੜੱਕੇ ਵਾਲੇ ਜੰਕਸ਼ਨਾਂ ’ਤੇ ਕੇਂਦਰੀਕ੍ਰਿਤ ਨਿਗਰਾਨੀ ਰੱਖ ਕੇ ਰੋਕਣਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਚੰਡੀਗੜ੍ਹ ਵਰਗੇ ਸੁਰੱਖਿਆ ਮਿਆਰ ਦੀ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਸੀ ਜੋ ਕਿ ਅੱਜ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ 17.70 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਤਿੰਨ ਮਹੀਨਿਆਂ ਵਿੱਚ ਮੁਕੰਮਲ ਹੋਵੇਗਾ। ਉਨ੍ਹਾਂ ਦੀ ਇੱਛਾ ਹੈ ਕਿ ਮੁੱਖ ਮੰਤਰੀ ਪ੍ਰਾਜੈਕਟ ਮੁਕੰਮਲ ਹੋਣ ’ਤੇ ਖ਼ੁਦ ਇਸ ਦਾ ਉਦਘਾਟਨ ਕਰਨ।
ਸਪੈਸ਼ਲ ਡੀਜੀਪੀ ਐੱਸਐੱਸ ਚੌਹਾਨ ਕਿਹਾ ਕਿ ਸਿਟੀ ਸਰਵੇਲੈਂਸ ਅਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ ਸ਼ਹਿਰ ਵਿੱਚ ਸੁਰੱਖਿਆ ਅਤੇ ਟਰੈਫ਼ਿਕ ਪ੍ਰਬੰਧਨ ਲਈ ਇੱਕ ਵਿਲੱਖਣ ਪਲੈਟਫ਼ਾਰਮ ਸਾਬਿਤ ਹੋਵੇਗਾ। ਇਸ ਨਾਲ ਟਰੈਫ਼ਿਕ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਜਾ ਸਕਣਗੇ ਕਿਉਂਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਦਾ ਰਿਕਾਰਡ ਪੁਲੀਸ ਕੋਲ ਆਨਲਾਈਨ ਹੋਵੇਗਾ। ਇਹ ਸਿਸਟਮ ਵਕੀਲਾਂ ਅਤੇ ਅਦਾਲਤੀ ਕਮਰਿਆਂ ਦੀ ਲੋੜ ਤੋਂ ਬਿਨਾਂ ਆਨਲਾਈਨ ਭੁਗਤਾਨ ਗੇਟਵੇਅ ਪ੍ਰਦਾਨ ਕਰਕੇ ਈ-ਚਲਾਨ ਦੇ ਨਾਲ-ਨਾਲ ਇੱਕ ਵਰਚੁਅਲ ਕੋਰਟ ਦੀ ਮਿਸਾਲ ਪੇਸ਼ ਕਰੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੜਕ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ਹਿਰ ਦੀਆਂ ਸੜਕਾਂ ’ਤੇ ਹਾਦਸਿਆਂ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਿਸਟਮ ਦੇ ਕਾਰਜਸ਼ੀਲ ਹੋਣ ਮਗਰੋਂ ਸ਼ਹਿਰ ਦੀਆਂ ਸੜਕਾਂ ’ਤੇ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ’ਤੇ 400 ਤੋਂ ਵੱਧ ਕੈਮਰਿਆਂ ਨਾਲ 18 ਥਾਵਾਂ ਨੂੰ ਕਵਰ ਕੀਤਾ ਜਾਵੇਗ ਅਤੇ ਏਅਰਪੋਰਟ ਰੋਡ ’ਤੇ ਦੋ ਸਪੀਡ ਡਿਟੈਕਟਰ ਲਗਾਏ ਜਾਣਗੇ। ਸੋਹਾਣਾ ਥਾਣੇ ਦੀ ਉੱਪਰਲੀ ਮੰਜ਼ਿਲ ’ਤੇ ਕੇਂਦਰੀ ਕਮਾਂਡ ਅਤੇ ਮੁੱਖ ਕੰਟਰੋਲ ਰੂਮ ਹੋਵੇਗਾ ਜੋ ਕਿ ਇਨ੍ਹਾਂ ਚਾਰ ਕਿਸਮ ਦੇ ਕੈਮਰਿਆਂ ਤੇ ਦੋ ਸਪੀਡ ਡਿਟੈਕਟਰਜ਼ ਦੀ ਫੀਡਬੈਕ ਦੀ ਨਿਗਰਾਨੀ ਕਰੇਗਾ।

Advertisement

Advertisement
Advertisement