ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ: ਲੋਕਤੰਤਰ ਲਈ ਮਹਿਲਾ ਮੈਰਾਥਨ, 400 ਵੋਟਰਾਂ ਨੇ ਹਿੱਸਾ ਲਿਆ

11:08 AM Apr 17, 2024 IST

ਦਰਸ਼ਨ ਸਿੰਘ ਸੋਢੀ
ਮੁਹਾਲੀ, 17 ਅਪਰੈਲ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਇਥੋਂ ਦੇ ਸਪੋਰਟਸ ਕੰਪਲੈਕਸ ਸੈਕਟਰ-78 ਤੋਂ ਮਹਿਲਾ ਮੈਰਾਥਨ ਕਰਵਾਈ ਗਈ। ਇਸ ਵਿੱਚ ਲਗਪਗ 400 ਮਹਿਲਾ ਵੋਟਰਾਂ ਨੇ ਹਿੱਸਾ ਲਿਆ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 (1 ਜੂਨ) ਲਈ 80 ਫੀਸਦੀ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਮੁਹਾਲੀ ਪ੍ਰਸ਼ਾਸਨ ਦੇ ਯਤਨ ਦਾ ਸਮਰਥਨ ਕੀਤਾ। ਇਸ ਮੌਕੇ ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ ਅਤੇ ਐੱਸਡੀਐੱਮ ਦੀਪਾਂਕਰ ਗਰਗ ਨੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਆਉਣ ਵਾਲੇ ਦਿਨਾਂ ਵਿੱਚ ਪਹਿਲੇ 100 ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ।

Advertisement

Advertisement

Advertisement