ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਦਾ ਬੱਸ ਅੱਡਾ ਅਤੇ ਬੰਦ ਸੜਕ ਮੁੜ ਚਾਲੂ ਹੋਣ ਦੀ ਆਸ ਬੱਝੀ

08:52 AM Sep 07, 2024 IST
ਮੁਹਾਲੀ ਬੱਸ ਅੱਡਾ ਕੇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਪਟੀਸ਼ਨਰ ਦੇ ਵਕੀਲ ਰੰਜੀਵਨ ਸਿੰਘ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 6 ਸਤੰਬਰ
ਇੱਥੋਂ ਦੇ ਫੇਜ਼-6 ਸਥਿਤ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਏਸੀ ਬੱਸ ਟਰਮੀਨਲ ਨੂੰ ਸਹੀ ਰੂਪ ਵਿੱਚ ਚਾਲੂ ਅਤੇ ਏਸੀ ਬੱਸ ਦੀ ਅੱਡੇ ਦੀ ਉਸਾਰੀ ਸਮੇਂ ਬੰਦ ਕੀਤੀ ਗਈ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੀ ਸੜਕ ’ਤੇ ਮੁੜ ਆਵਾਜਾਈ ਸ਼ੁਰੂ ਹੋਣ ਦੀ ਆਸ ਬੱਝ ਗਈ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਪਟੀਸ਼ਨ ’ਤੇ ਕਾਰਵਾਈ ਕਰਦਿਆਂ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਫਲ ਦੇ ਡਬਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਸਣੇ ਡੀਸੀ ਮੁਹਾਲੀ, ਗਮਾਡਾ ਦੇ ਮੁੱਖ ਪ੍ਰਸ਼ਾਸਕ, ਪੁੱਡਾ ਦੇ ਪ੍ਰਮੁੱਖ ਸਕੱਤਰ ਅਤੇ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਹੈ।
ਡਿਪਟੀ ਮੇਅਰ ਬੇਦੀ ਨੇ ਆਪਣੇ ਵਕੀਲਾਂ ਰੰਜੀਵਨ ਸਿੰਘ ਅਤੇ ਰਿਸ਼ਮਰਾਗ ਸਿੰਘ ਰਾਹੀਂ ਹਾਈ ਕੋਰਟ ਜਨਹਿਤ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬਾਬਾ ਬੰਦਾ ਸਿੰਘ ਬਹਾਦਰ ਏਸੀ ਅੰਤਰ-ਰਾਜੀ ਬੱਸ ਟਰਮੀਨਲ ਅਤੇ ਨਾਲ ਲੱਗਦੀ ਮੁੱਖ ਸੜਕ ਦੇ ਬੰਦ ਪਏ ‘ਵਨ ਵੇਅ’ ’ਤੇ ਮੁੜ ਆਵਾਜਾਈ ਲਈ ਚਾਲੂ ਕੀਤੀ ਜਾਵੇ ਅਤੇ ਮੁਰੰਮਤ ਕਰਨ ਲਈ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਦੱਸਣਯੋਗ ਹੈ ਕਿ ਮੁਹਾਲੀ ਬੱਸ ਸਟੈਂਡ ਚਾਲੂ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਥੇ ਸੜਕ ਦਾ ਇੱਕ ਹਿੱਸਾ 2009 ਤੋਂ ਬੰਦ ਪਿਆ ਹੈ ਜਦੋਂਕਿ ਬੱਸ ਅੱਡਾ ਸਾਲ 2016 ਤੋਂ ਬੰਦ ਵਰਗਾ ਹੀ ਪਿਆ ਹੈ।
ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਬੇਦੀ ਨੇ ਦੱਸਿਆ ਕਿ 2009 ਵਿੱਚ ਵੇਰਕਾ ਮਿਲਕ ਪਲਾਂਟ ਨੇੜੇ ਪੰਜਾਬ ਦਾ ਪਹਿਲਾ ਏਸੀ ਬੱਸ ਅੱਡੇ ਦਾ ਨਿਰਮਾਣ ਸ਼ੁਰੂ ਹੋਇਆ ਸੀ ਅਤੇ ਉਦੋਂ ਹੀ ਵੇਰਕਾ ਚੌਕ ਤੋਂ ਲਾਲ ਬੱਤੀ ਪੁਆਇੰਟ ਤੱਕ ਸੜਕ ਦਾ ਅੱਧਾ ਬੱਸ ਅੱਡੇ ਦੀ ਉਸਾਰੀ ਕਰਨ ਵਾਲੀ ਕੰਪਨੀ ਨੇ ਲੋਹੇ ਦੀਆਂ ਟੀਨਾਂ ਲਗਾ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਹਾਲਾਂਕਿ 2016 ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜਲਦਬਾਜ਼ੀ ਵਿੱਚ ਭਾਵੇਂ ਬੱਸ ਟਰਮੀਨਲ ਦਾ ਉਦਘਾਟਨ ਤਾਂ ਕਰ ਦਿੱਤਾ ਸੀ ਪਰ ਬਾਅਦ ਵਿੱਚ ਇਹ ਸਹੀ ਰੂਪ ਵਿੱਚ ਚਾਲੂ ਨਹੀਂ ਹੋ ਸਕਿਆ। ਇਹੀ ਨਹੀਂ ਸੜਕ ਦਾ ਬੰਦ ਕੀਤਾ ਇੱਕ ਹਿੱਸਾ ਹੁਣ ਤੱਕ ਨਹੀਂ ਖੋਲ੍ਹਿਆ ਗਿਆ। ਸ੍ਰੀ ਬੇਦੀ ਨੇ ਦੱਸਿਆ ਕਿ ਨਵਾਂ ਬੱਸ ਅੱਡਾ ਚੱਲਿਆ ਨਹੀਂ ਪਰ ਸਰਕਾਰ ਨੇ ਪੁਰਾਣਾ ਅੰਤਰ-ਰਾਜ਼ੀ ਬੱਸ ਅੱਡਾ ਪਹਿਲਾਂ ਹੀ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ, ਗਮਾਡਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲਾਂ ਕਰ ਕਰ ਕੇ ਥੱਕ ਗਏ ਹਨ ਪਰ ਅਧਿਕਾਰੀ ਨੇ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ ਜਿਸ ਕਾਰਨ ਉਨ੍ਹਾਂ ਨੂੰ ਉੱਚ ਅਦਾਲਤ ਦਾ ਬੂਹਾ ਖੜਕਾਉਣ ਲਈ ਮਜਬੂਰ ਹੋਣਾ ਪਿਆ ਹੈ।

Advertisement

Advertisement