For the best experience, open
https://m.punjabitribuneonline.com
on your mobile browser.
Advertisement

ਯੂਟਿਊਬਰ ਐਲਵਿਸ਼ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

08:01 AM May 05, 2024 IST
ਯੂਟਿਊਬਰ ਐਲਵਿਸ਼ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ
Advertisement

ਲਖਨਊ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਯੂਟਿਊਬਰ ਸਿਧਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਤੇ ਕੁਝ ਹੋਰਨਾਂ ਖ਼ਿਲਾਫ਼ ਪਾਰਟੀਆਂ ’ਚ ਨਸ਼ੀਲੇ ਪਦਾਰਥ ਵਜੋਂ ਸੱਪ ਦੇ ਜ਼ਹਿਰ ਦੀ ਸ਼ੱਕੀ ਵਰਤੋਂ ਦੇ ਦੋਸ਼ ਹੇਠ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਕੇਂਦਰੀ ਜਾਂਚ ਏਜੰਸੀ ਨੇ ਪਿਛਲੇ ਮਹੀਨੇ ਉੱਤਰ ਪ੍ਰਦੇਸ਼ ਦੀ ਗੌਤਮ ਬੁੱਧ ਨਗਰ (ਨੋਇਡਾ) ਜ਼ਿਲ੍ਹਾ ਪੁਲੀਸ ਵੱਲੋਂ ਐਲਵਿਸ਼ ਯਾਦਵ ਖ਼ਿਲਾਫ਼ ਦਰਜ ਐੱਫਆਈਆਰ ਅਤੇ ਦੋਸ਼ ਪੱਤਰ ਦਾ ਨੋਟਿਸ ਲੈਣ ਮਗਰੋਂ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਦੌਰਾਨ ਯਾਦਵ ਅਤੇ ਮਾਮਲੇ ਨਾਲ ਸਬੰਧਤ ਕੁਝ ਹੋਰ ਵਿਅਕਤੀਆਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਨੋਇਡਾ ਪੁਲੀਸ ਨੇ ਕਥਿਤ ਤੌਰ ’ਤੇ ਯਾਦਵ ਵੱਲੋਂ ਕਰਵਾਈਆਂ ਪਾਰਟੀਆਂ ’ਚ ਸੱਪ ਦੇ ਜ਼ਹਿਰ ਦੀ ਵਰਤੋਂ ਸਬੰਧੀ ਜਾਂਚ ਤਹਿਤ ਐਲਵਿਸ਼ ਨੂੰ 17 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×