ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀ ਲਾਂਡਰਿੰਗ ਮਾਮਲਾ: ਵੀਵੋ-ਇੰਡੀਆ ਦੇ ਤਿੰਨ ਅਧਿਕਾਰੀ ਗ੍ਰਿਫ਼ਤਾਰ

07:24 AM Dec 24, 2023 IST

ਨਵੀਂ ਦਿੱਲੀ, 23 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਚੀਨੀ ਸਮਾਰਟਫੋਨ ਨਿਰਮਾਤਾ ਵੀਵੋ-ਇੰਡੀਆ ਅਤੇ ਕੁਝ ਹੋਰਨਾਂ ਖ਼ਿਲਾਫ਼ ਕਾਲਾ ਧਨ ਸਫ਼ੇਦ ਕਰਨ (ਮਨੀ ਲਾਂਡਰਿੰਗ) ਦੇ ਦੋਸ਼ਾਂ ਦੀ ਜਾਂਚ ਤਹਿਤ ਕੰਪਨੀ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੀਵੋ-ਇੰਡੀਆ ਦੇ ਅੰਤਰਿਮ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਂਗ ਜ਼ੁਕੁਆਨ ਉਰਫ਼ ਟੈਰੀ, ਮੁੱਖ ਵਿੱਤ ਅਧਿਕਾਰੀ (ਸੀਐੱਫਓ) ਹਰਿੰਦਰ ਦਾਹੀਆ ਅਤੇ ਸਲਾਹਕਾਰ ਹੇਮੰਤ ਮੁੰਜਾਲ ਨੂੰ ਪੀਐੱਮਐੱਲਏ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਘੀ ਜਾਂਚ ਏਜੰਸੀ ਨੇ ਪਹਿਲਾਂ ਇਸ ਮਾਮਲੇ ’ਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚ ਮੋਬਾਈਲ ਫੋਨ ਨਿਰਮਾਤਾ ਕੰਪਨੀ ਲਾਵਾ ਇੰਟਰਨੈਸ਼ਨਲ ਦਾ ਐੱਮ.ਡੀ. ਹਰੀਓਮ ਕਸ਼ਯਪ, ਚੀਨੀ ਨਾਗਰਿਕ ਗੁਆਂਗਵੇਨ ਉਰਫ਼ ਐਂਡਰਿਊ ਕੁਆਂਗ ਅਤੇ ਚਾਰਟਰਡ ਅਕਾਊੁਟੈਂਟ ਨਿਤਿਨ ਗਰਗ ਅਤੇ ਰਾਜਨ ਮਲਿਕ ਸ਼ਾਮਲ ਹਨ। ਇਹ ਚਾਰੇ ਫਿਲਹਾਲ ਨਿਆਂਇਕ ਹਿਰਾਸਤ ਵਿੱਚ ਹਨ। ਈਡੀ ਨੇ ਇਨ੍ਹਾਂ ਖ਼ਿਲਾਫ਼ ਹਾਲ ਹੀ ’ਚ ਦਿੱਲੀ ਦੀ ਇੱਕ ਵਿਸ਼ੇਸ਼ ਪੀਐੱਮਐੱਲਏ ਅਦਾਲਤ ਵਿੱਚ ਦੋਸ਼ ਪੱਤਰ ਦਾਖਲ ਕੀਤਾ ਸੀ ਜਿਸ ਦਾ ਅਦਾਲਤ ਨੇ ਨੋਟਿਸ ਲਿਆ ਹੈ। -ਪੀਟੀਆਈ

Advertisement

Advertisement