ਪੈਸਿਆਂ ਦਾ ਲੈਣ-ਦੇਣ: ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
08:17 AM Jan 06, 2025 IST
ਪੱਤਰ ਪ੍ਰੇਰਕ
ਟੋਹਾਣਾ, 5 ਜਨਵਰੀ
ਵਿਦੇਸ਼ ਭੇਜਣ ਲਈ ਲਏ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿੱਚ ਪਿੰਡ ਭੈਣੀ ਅਮੀਰਪੁਰ ਵਿੱਚ ਸਾਹਿਲ (33) ਦੀ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ। ਹਮਲਾਵਰ ਨੇ ਪਰਿਵਾਰਕ ਮੈਂਬਰਾਂ ’ਤੇ ਵੀ ਗੋਲੀਆਂ ਚਲਾਈਆਂ ਤੇ ਫ਼ਰਾਰ ਹੋ ਗਿਆ। ਡੀਐੱਸਪੀ ਰਾਜ ਸਿੰਘ ਪੁਲੀਸ ਟੀਮ ਨਾਲ ਮੌਕੇ ’ਤੇ ਪੁੱਜੇ। ਜ਼ਖ਼ਮੀ ਸਾਹਿਲ ਨੂੰ ਪਰਿਵਾਰ ਦੇ ਜੀਅ ਹਿਸਾਰ ਦੇ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਸਾਹਿਲ ਨੇ ਅਮਨ ਤੇ ਉਸ ਦੇ ਰਿਸ਼ਤੇਦਾਰ ਨੂੰ ਵਿਦੇਸ਼ ਭੇਜਣ ਲਈ ਪੈਸੇ ਲਏ ਹੋਏ ਸਨ। ਵਿਦੇਸ਼ ਭੇਜਣ ਵਿੱਚ ਅਸਫ਼ਲ ਰਹਿਣ ’ਤੇ ਸਾਹਿਲ ਵੱਲੋਂ ਪੈਸੇ ਵਾਪਸ ਕਰਨ ਵਿੱਚ ਦੇਰੀ ਕਰਨ ’ਤੇ ਬੀਤੀ ਸ਼ਾਮ ਅਮਨ ਉਨ੍ਹਾਂ ਦੇ ਘਰ ਪੁੱਜਿਆ ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਨੇ ਨਾਰਨੌਂਦ ਵਾਸੀ ਅਮਨ ਅਤੇ ਉਸ ਦੇ ਸਾਥੀਆਂ ਖ਼ਿਲਾਫ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।
Advertisement
Advertisement