ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਰਤਾਂ ਦੇ ਖਾਤੇ ਵਿੱਚ ਜਲਦੀ ਆਉਣਗੇ ਪੈਸੇ: ਸੌਂਦ

08:31 AM May 30, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਮਈ
ਅੱਜ ਇਥੋਂ ਦੇ ਲਲਹੇੜੀ ਰੋਡ ਸਥਿਤ ਲਾਈਨੋਂਪਾਰ ਇਲਾਕੇ ਵਿਚ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਹਿਲੇ ਸਾਲ ਵਿਚ ਹੀ ਚੋਣ ਮਨੋਰਥ ਪੱਤਰ ਦੇ ਕਈ ਵਾਅਦੇ ਪੂਰੇ ਕੀਤੇ ਗਏ ਹਨ। ਇਸੇ ਤਹਿਤ ਪਹਿਲੀ ਅਪਰੈਲ 2025 ਤੋਂ ਔਰਤਾਂ ਨਾਲ ਕੀਤਾ ਵਾਅਦਾ ਪੁੂਰਾ ਕਰਕੇ ਉਨ੍ਹਾਂ ਦੇ ਖਾਤੇ ਵਿਚ ਹਰ ਮਹੀਨੇ 1100 ਰੁਪਏ ਮਹੀਨੇ ਆਉਣ ਲੱਗ ਜਾਣਗੇ। ਸ੍ਰੀ ਸੌਂਦ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਤੇ ਤਰੱਕੀ ਲਈ ‘ਆਪ’ ਦੇ ਲੋਕ ਸਭਾ ਮੈਂਬਰਾਂ ਦਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਜਿਹੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਬਿਨਾਂ ਪੱਖਪਾਤ ਪੰਜਾਬ ਦੇ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਹਿੱਤਾਂ ਨੂੰ ਪੂਰਾ ਕਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕੀਤੀ ਪਰ ‘ਆਪ’ ਸਰਕਾਰ ਨੇ ਜੋ ਕਿਹਾ ਕਰਕੇ ਦਿਖਾਇਆ। ਇਸ ਮੌਕੇ ਕੌਂਸਲਰ ਸੁਨੀਲ ਕੁਮਾਰ ਨੀਟਾ, ਪਰਮਪ੍ਰੀਤ ਸਿੰਘ ਪੌਂਪੀ, ਗੁਰਮੇਲ ਕਾਲਾ, ਵਿੱਕੀ ਮਸ਼ਾਲ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਅਮਰਦੀਪ ਸਿੰਘ ਪੁਰੇਵਾਲ, ਰਾਜਿੰਦਰ ਕੌਰ ਲਿਬੜਾ, ਮਨੀ ਸ਼ਰਮਾ ਆਦਿ ਹਾਜ਼ਰ ਸਨ।

Advertisement

Advertisement
Advertisement