ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਨੀਸ਼ ਬਹਿਲ ਬਣੇ ਸਟੇਟ ਚੌਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ

06:27 AM Apr 26, 2024 IST
ਮੋਨੀਸ਼ ਬਹਿਲ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਇੰਡੀਅਨ ਚੌਕਬਾਲ ਐਸੋਸੀਏਸ਼ਨ ਦੇ ਅਹੁਦੇਦਾਰ।

ਚੰਡੀਗੜ੍ਹ: ਓਮਾਨ ਦੇ ਉੱਘੇ ਉਦਯੋਗਪਤੀ ਅਤੇ ਸਮਾਜ ਸੇਵੀ ਮੋਨੀਸ਼ ਬਹਿਲ ਨੂੰ ਸਟੇਟ ਚੌਕਬਾਲ ਐਸੋਸੀਏਸ਼ਨ ਪੰਜਾਬ ਦੀਆਂ ਚੋਣਾਂ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਮੋਨੀਸ਼ ਬਹਿਲ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਸਮੂਹ ਅਧਿਕਾਰੀਆਂ ਅਤੇ ਮੈਂਬਰਾਂ ਦੇ ਸਹਿਯੋਗ ਨਾਲ ਇਸ ਖੇਡ ਨੂੰ ਕੌਮਾਂਤਰੀ ਪੱਧਰ ’ਤੇ ਹੋਰ ਪਛਾਣ ਦਿਵਾਉਣ ਅਤੇ ਇਸ ਨੂੰ ਓਲੰਪਿਕ ਪੱਧਰ ਤੱਕ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਇੰਡੀਅਨ ਚੌਕਬਾਲ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਪੰਜਾਬ ਆਰਮਡ ਪੁਲੀਸ ਦੇ ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਮੋਨੀਸ਼ ਬਹਿਲ ਨੂੰ ਸੂਬਾ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਐਸੋਸੀਏਸ਼ਨ ਹੋਰ ਮਜ਼ਬੂਤ ​​ਹੋਵੇਗੀ। ਇੰਡੀਅਨ ਚੌਕਬਾਲ ਐਸੋਸੀਏਸ਼ਨ ਨਾਲ ਸਬੰਧਤ ਸਟੇਟ ਚੌਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਜੋਂ ਮੋਨੀਸ਼ ਬਹਿਲ ਦੀ ਸਰਬਸੰਮਤੀ ਨਾਲ ਚੋਣ ਹੋਣ ’ਤੇ ਸੰਸਥਾ ਦੇ ਸਮੂਹ ਅਹੁਦੇਦਾਰਾਂ ਨੇ ਵਧਾਈ ਦਿੱਤੀ। -ਟਨਸ

Advertisement

Advertisement
Advertisement