ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਦੀ ਟੀਮ ਵੱਲੋਂ ਕਾਂਗੜ ਦੀ ਕੋਠੀ ਦੀ ਪੈਮਾਇਸ਼

07:46 AM Jan 11, 2024 IST
ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਦੇ ਬਾਹਰ ਖੜ੍ਹੀ ਹੋਈ ਵਿਜੀਲੈਂਸ ਦੀ ਟੀਮ। -ਫੋਟੋ: ਪਵਨ ਸ਼ਰਮਾ

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 10 ਜਨਵਰੀ
ਵਿਜੀਲੈਂਸ ਵਿਭਾਗ ਪੰਜਾਬ ਦੀ ਟੀਮ ਵੱਲੋਂ ਅੱਜ ਦੁਪਹਿਰ ਸਮੇਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਪਿੰਡ ਕਾਂਗੜ ਵਿੱਚ ਪਹੁੰਚ ਕੇ ਉਨ੍ਹਾਂ ਦੀ ਕੋਠੀ ਦੀ ਮਿਣਤੀ ਕੀਤੀ ਗਈ। ਇਥੇ ਜ਼ਿਕਰਯੋਗ ਹੈ ਕਿ ਕਾਂਗੜ ਨੂੰ ਪਿਛਲੇ ਕੁਝ ਸਮੇਂ ਤੋਂ ਆਪਣੀ ਆਮਦਨ ਤੋਂ ਕਥਿਤ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਦੀ ਜਾਂਚ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਵਿਜੀਲੈਂਸ ਵਿਭਾਗ ਦੇ ਡੀਐੱਸਪੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਟੀਮ ਚੰਡੀਗੜ੍ਹ ਤੋਂ ਆਏ ਤਕਨੀਕੀ ਮਾਹਿਰਾਂ ਨੂੰ ਨਾਲ ਲੈ ਕੇ ਪਿੰਡ ਕਾਂਗੜ ਪਹੁੰਚੀ। ਇਸ ਟੀਮ ਨੇ ਘਰ ਦੀ ਮਿਣਤੀ ਕਰਨ ਤੋਂ ਇਲਾਵਾ ਇਥੇ ਪਏ ਹੋਰ ਸਾਮਾਨ ਤੇ ਗੱਡੀਆਂ ਆਦਿ ਦੇ ਵੇਰਵੇ ਵੀ ਇਕੱਤਰ ਕੀਤੇ। ਟੀਮ ਕਰੀਬ 4 ਘੰਟੇ ਕਾਂਗੜ ਦੇ ਘਰ ਰਹੀ। ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਕਾਂਗੜ ਦੀਆਂ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕਈ ਵਾਰ ਪੁੱਛ-ਪੜਤਾਲ ਲਈ ਵਿਜੀਲੈਂਸ ਦਫ਼ਤਰ ਬਠਿੰਡਾ ’ਚ ਬੁਲਾਇਆ ਜਾ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੀ ਇਸ ਕਾਰਵਾਈ ਸਮੇਂ ਗੁਰਪ੍ਰੀਤ ਸਿੰਘ ਕਾਂਗੜ ਘਰ ਵਿੱਚ ਮੌਜੂਦ ਨਹੀਂ ਸਨ ਪਰ ਉਨ੍ਹਾਂ ਦਾ ਪੁੱਤਰ ਹਰਮਨਵੀਰ ਸਿੰਘ ਜੈਸੀ ਅਤੇ ਉਨ੍ਹਾਂ ਦਾ ਇਕ ਭਾਈਵਾਲ ਹਾਜ਼ਰ ਸੀ। ਦੂਜੇ ਪਾਸੇ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਵੱਲੋਂ ਇਹ ਕਾਰਵਾਈ ਸਿਆਸੀ ਬਦਲਾਖੋਰੀ ਤਹਿਤ ਕਰ ਕੇ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਵਿਜੀਲੈਂਸ ਵਿਭਾਗ ਨੂੰ ਇਸ ਜਾਂਚ ਵਿਚ ਪੂਰਾ ਸਹਿਯੋਗ ਦੇ ਰਹੇ ਹਨ ਤੇ ਅੱਗੇ ਤੋਂ ਵੀ ਸਹਿਯੋਗ ਦੇਣ ਲਈ ਤਿਆਰ ਹਨ।

Advertisement

Advertisement