ਖਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਨਿਗਰਾਨ ਟੀਮਾਂ ਕਾਇਮ
10:26 AM Nov 05, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 4 ਨਵੰਬਰ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ. ਖਾਦ ਦੀ ਨਿਰਧਾਰਤ ਕੀਮਤ 1350 ਰੁਪਏ, 046:0 (ਟੀਐੱਸਪੀ) 1300 ਰੁਪਏ, ਐੱਨ.ਪੀ.ਕੇ (12:32:16) ਅਤੇ 10:26:26 ਦੀ ਕੀਮਤ 1470 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਡੀ.ਏ.ਪੀ. ਖਾਦ ਦੀ ਵਿਕਰੀ ਦੀ ਨਿਗਰਾਨੀ ਕਰਨਗੀਆਂ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਡੀਲਰ ਡੀ.ਏ.ਪੀ. ਖਾਦ ਦੀ ਨਿਰਧਾਰਤ ਕੀਮਤ ਤੋਂ ਵੱਧ ਰਕਮ ਵਸੂਲ ਕਰਦਾ ਮਿਲਿਆ ਜਾਂ ਫਿਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਦੇਣ ਦੀ ਕੋਸ਼ਿਸ਼ ਕਰਦਾ ਮਿਲਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement