ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਮੌਨਸੂਨ ਨੇ ਦਿੱਤੀ ਦਸਤਕ

06:53 AM Jun 28, 2024 IST
ਲੁਧਿਆਣਾ ਦੀ ਇੱਕ ਸੜਕ ’ਤੇ ਭਰੇ ਮੀਂਹ ਦੇ ਪਾਣੀ ’ਚੋਂ ਲੰਘਦੇ ਹੋਏ ਲੋਕ। -ਫੋਟੋ: ਇੰਦਰਜੀਤ ਵਰਮਾ

ਆਤਿਸ਼ ਗੁਪਤਾ
ਚੰਡੀਗੜ੍ਹ, 27 ਜੂਨ
ਪੰਜਾਬ ਵਿੱਚ ਅੱਜ ਅਧਿਕਾਰਤ ਤੌਰ ’ਤੇ ਮੌਨਸੂਨ ਦਾਖਲ ਹੋ ਗਿਆ ਹੈ ਅਤੇ ਅਗਲੇ ਦੋ-ਤਿੰਨ ਦਿਨ ਅੰਦਰ ਇਹ ਸਾਰੇ ਪੰਜਾਬ ਤੇ ਹਰਿਆਣਾ ਨੂੰ ਆਪਣੇ ਕਲਾਵੇ ਵਿੱਚ ਲੈ ਲਵੇਗਾ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਤੜਕੇ ਤੋਂ ਮੀਂਹ ਪੈਣਾ ਸ਼ੁਰੂ ਹੋਇਆ ਜਿਸ ਨਾਲ ਤਾਪਮਾਨ ਵਿੱਚ ਆਮ ਨਾਲੋਂ 8.3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੰਗਰੂਰ ਵਿੱਚ ਸਭ ਤੋਂ ਵੱਧ 71.5 ਐੱਮਐੱਮ ਮੀਂਹ ਪਿਆ ਹੈ। ਸੰਗਰੂਰ ’ਚ ਵੱਧ ਤੋਂ ਵੱਧ ਤਾਪਮਾਨ 30.9 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਠਾਨਕੋਟ ਰਾਹੀਂ ਮੌਨਸੂਨ ਦਾਖਲ ਹੋ ਚੁੱਕਿਆ ਹੈ, ਜੋ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਛਾ ਜਾਵੇਗਾ। ਉਨ੍ਹਾਂ ਪੰਜਾਬ ’ਚ 28, 29, 30 ਜੂਨ ਅਤੇ 1 ਜੁਲਾਈ ਨੂੰ ਮੀਂਹ ਪੈਣ, ਬਿਜਲੀ ਲਿਸ਼ਕਣ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਲੰਘੀ ਰਾਤ ਤੋਂ ਹੀ ਮੌਸਮ ਬਦਲਣਾ ਸ਼ੁਰੂ ਹੋ ਗਿਆ ਸੀ ਪਰ ਜ਼ਿਆਦਾਤਰ ਸ਼ਹਿਰਾਂ ਵਿੱਚ ਤੜਕੇ ਮੀਂਹ ਪੈਣਾ ਸ਼ੁਰੂ ਹੋਇਆ ਹੈ। ਅਤਿ ਦੀ ਗਰਮੀ ਤੋਂ ਬਾਅਦ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ, ਪਰ ਕਈਆਂ ਲਈ ਇਹ ਮੀਂਹ ਆਫਤ ਬਣ ਗਿਆ ਹੈ। ਮੀਂਹ ਕਰਕੇ ਸੰਗਰੂਰ, ਲੁਧਿਆਣਾ, ਪਟਿਆਲਾ, ਮੋਗਾ ਤੇ ਹੋਰ ਕਈ ਸ਼ਹਿਰ ਜਲਥਲ ਹੋ ਗਏ। ਲੋਕਾਂ ਦੇ ਘਰਾਂ ’ਚ ਪਾਣੀ ਦਾਖਲ ਹੋ ਗਿਆ, ਸ਼ਹਿਰ ਦੀਆਂ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਦੂਜੇ ਪਾਸੇ ਮੀਂਹ ਪੈਣ ਕਰਕੇ ਕਿਸਾਨਾਂ ਦੇ ਚਿਹਰੇ ਖਿੜ ਗਏ। ਇਹ ਮੀਂਹ ਖੇਤੀਬਾੜੀ ਲਈ ਵਰਦਾਨ ਸਾਬਤ ਹੋਵੇਗੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਵਿੱਚ 20.6 ਐੱਮਐੱਮ, ਪਟਿਆਲਾ ਵਿੱਚ 15 ਐੱਮਐੱਮ, ਪਠਾਨਕੋਟ ਵਿੱਚ ਇਕ ਐੱਮਐੱਮ, ਗੁਰਦਾਸਪੁਰ ਵਿੱਚ 7.9 ਐੱਮਐੱਮ, ਬਰਨਾਲਾ ਵਿੱਚ 14 ਐੱਮਐੱਮ, ਫਰੀਦਕੋਟ ਵਿੱਚ 6 ਐੱਮਐੱਮ, ਫਤਹਿਗੜ੍ਹ ਸਾਹਿਬ ਵਿੱਚ ਇਕ ਐੱਮਐੱਮ, ਨਵਾਂ ਸ਼ਹਿਰ ਵਿੱਚ 7 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਬਠਿੰਡਾ, ਮੋਗਾ ਤੇ ਹੋਰਨਾਂ ਸ਼ਹਿਰਾਂ ਵਿੱਚ ਵੀ ਮੀਂਹ ਪਿਆ ਹੈ।

Advertisement


ਲੁਧਿਆਣਾ ਵਿੱਚ ਸੜਕ ’ਤੇ ਜਮ੍ਹਾਂ ਹੋਏ ਮੀਂਹ ਦੇ ਪਾਣੀ ਵਿੱਚੋਂ ਲੰਘਦੇ ਰਾਹਗੀਰ। -ਫੋਟੋ: ਹਿਮਾਂਸ਼ੂ

ਮੀਂਹ ਪੈਣ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ ਵੀ 8.3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 31.6, ਪਟਿਆਲਾ ਵਿੱਚ 33.7, ਪਠਾਨਕੋਟ ਵਿੱਚ 35.9, ਬਠਿੰਡਾ ਵਿੱਚ 31, ਗੁਰਦਾਸਪੁਰ ਵਿੱਚ 38, ਬਰਨਾਲਾ ਵਿੱਚ 31.9, ਫਰੀਦਕੋਟ ਵਿੱਚ 34.1, ਫਤਹਿਗੜ੍ਹ ਸਾਹਿਬ ਵਿੱਚ 31.8, ਫਿਰੋਜ਼ਪੁਰ ਵਿੱਚ 33.1, ਜਲੰਧਰ ਵਿੱਚ 32.3, ਮੁਹਾਲੀ ਵਿੱਚ 35.1, ਰੂਪਨਗਰ ਵਿੱਚ 32.4 ਅਤੇ ਨਵਾਂ ਸ਼ਹਿਰ ਵਿੱਚ 31.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

Advertisement
Advertisement
Advertisement