ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਵਿੱਚ ਮੌਨਸੂਨ ਵੱਲੋਂ ਦਸਤਕ; ਗਰਮੀ ਤੋਂ ਰਾਹਤ ਮਿਲੀ

10:34 AM Jul 02, 2024 IST

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 2 ਜੁਲਾਈ

Advertisement

ਟਰਾਈਸਿਟੀ ਵਿੱਚ ਅੱਜ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰ ਅੱਠ ਵਜੇ ਦੇ ਕਰੀਬ ਭਰਵਾਂ ਮੀਂਹ ਪਿਆ ਜੋ ਹੁਣ ਵੀ ਜਾਰੀ ਹੈ। ਇਸ ਦੌਰਾਨ ਕਈ ਸੜਕਾਂ ਤੇ ਚੌਕਾਂ ਵਿਚ ਪਾਣੀ ਭਰ ਗਿਆ। ਸੈਕਟਰ 18 ਤੋਂ 19 ਨੂੰ ਵੰਡਦੀ ਸੜਕ ’ਤੇ ਪਾਣੀ ਭਰ ਗਿਆ ਜਿਸ ਕਾਰਨ ਦੋ ਪਹੀਆ ਵਾਹਨਾਂ ਨੇ ਦੂਜੇ ਰਸਤੇ ਤੋਂ ਆਪਣੀ ਮੰਜ਼ਿਲ ਵੱਲ ਜਾਣ ਨੂੰ ਤਰਜੀਹ ਦਿੱਤੀ। ਅੱਜ ਦੇ ਮੀਂਹ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਮੀਂਹ ਨਾਲ ਪਾਰਾ ਵੀ ਤਿੰਨ ਡਿਗਰੀ ਤਕ ਡਿੱਗ ਗਿਆ ਹੈ। ਚੰਡੀਗੜ੍ਹ ਵਿਚ ਮੌਨਸੂਨ ਦੋ ਦਿਨ ਦੇਰ ਨਾਲ ਪੁੱਜਿਆ ਹੈ। ਮੌਸਮ ਵਿਭਾਗ ਵਲੋਂ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

 

Advertisement

Advertisement
Advertisement