ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਤੈਅ ਸਮੇਂ ’ਤੇ ਮੌਨਸੂਨ ਪਹੁੰਚਣ ਦੀ ਸੰਭਾਵਨਾ

08:32 AM Jun 24, 2024 IST
ਲੁਧਿਆਣਾ ’ਚ ਲੂ ਤੋਂ ਬਚਣ ਲਈ ਦੁਪੱਟੇ ਨਾਲ ਮੂੰਹ ਸਿਰ ਢਕਦੀਆਂ ਹੋਈਆਂ ਮੁਟਿਆਰਾਂ। ਫੋਟੋ: ਅਸ਼ਵਨੀ ਧੀਮਾਨ

ਆਤਿਸ਼ ਗੁਪਤਾ
ਚੰਡੀਗੜ੍ਹ, 23 ਜੂਨ
ਪੰਜਾਬ ਵਿੱਚ ਗਰਮੀ ਵਧਣ ਕਰਕੇ ਮੁੜ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਅੱਜ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 4.8 ਡਿਗਰੀ ਸੈਲਸੀਅਸ ਤੱਕ ਵੱਧ ਦਰਜ ਕੀਤਾ ਗਿਆ। ਉੱਧਰ, ਲੋਕਾਂ ਨੂੰ ਅਗਲੇ ਦੋ-ਤਿੰਨ ਦਿਨ ਗਰਮੀ ਤੋਂ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ। ਮੌਸਮ ਵਿਭਾਗ ਨੇ 24 ਤੇ 25 ਜੂਨ ਨੂੰ ਵਾਧੂ ਗਰਮੀ ਪੈਣ ਸਬੰਧੀ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮੌਨਸੂਨ 27-28 ਜੂਨ ਨੂੰ ਆਪਣੇ ਤੈਅ ਸਮੇਂ ਅਨੁਸਾਰ ਪਹੁੰਚ ਜਾਵੇਗਾ। ਮੌਨਸੂਨ ਦੀ ਆਮਦ ’ਤੇ ਹੀ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲ ਸਕੇਗੀ। ਉੱਦੋ ਤੱਕ ਸੂਬੇ ਵਿੱਚ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਤਿੱਖੀ ਧੁੱਪ ਨਿਕਲੀ ਹੋਈ ਸੀ। ਇਸ ਦੇ ਨਾਲ ਹੀ ਹਵਾ ਨਾ ਚੱਲਣ ਕਰਕੇ ਹੁੰਮਸ ਵਾਲੀ ਗਰਮੀ ਪੈ ਰਹੀ ਸੀ। ਇਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਕਰਕੇ ਸੂਬੇ ਦੇ ਸਾਰੇ ਸ਼ਹਿਰਾਂ ਦੇ ਬਾਜ਼ਾਰ ਸੁੰਨੇ ਪਏ ਰਹੇ ਅਤੇ ਲੋਕ ਵੀ ਘੱਟ ਗਿਣਤੀ ਵਿੱਚ ਘਰੋਂ ਬਾਹਰ ਨਿਕਲੇ। ਦੂਜੇ ਪਾਸੇ ਰੋਜ਼ਾਨਾ ਦੇ ਕੰਮਕਾਜ ਲਈ ਵਾਹਨਾਂ ’ਤੇ ਘਰੋਂ ਬਾਹਰ ਨਿਕਲਣ ਵਾਲੇ ਵਿਅਕਤੀ ਵੀ ਆਪਣੇ ਸਿਰ-ਮੂੰਹ ਢਕ ਕੇ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਗਰਮੀ ਵਧਣ ਕਰਕੇ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਲਗਾਤਾਰ ਵਧੀ ਹੋਈ ਹੈ। ਅੱਜ ਬਿਜਲੀ ਦੀ ਮੰਗ 14-15 ਹਜ਼ਾਰ ਮੈਗਾਵਾਟ ਦੇ ਵਿਚਕਾਰ ਦਰਜ ਕੀਤੀ ਗਈ। ਹਾਲਾਂਕਿ ਸ਼ਾਮ ਸਮੇਂ ਇਹ ਮੰਗ ਘੱਟ ਕੇ 13 ਹਜ਼ਾਰ ਮੈਗਾਵਾਟ ’ਤੇ ਪਹੁੰਚ ਗਈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦਾ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਤੋਂ ਬਾਅਦ ਗੁਰਦਾਸਪੁਰ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਤਾਪਮਾਨ 40.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 41.8, ਲੁਧਿਆਣਾ ਵਿੱਚ 41.3, ਪਟਿਆਲਾ ਵਿੱਚ 40.3, ਪਠਾਨਕੋਟ ਵਿੱਚ 41.7, ਬਠਿੰਡਾ ਏਅਰਪੋਰਟ ’ਤੇ 42.8 , ਨਵਾਂ ਸ਼ਹਿਰ ਵਿੱਚ 38.6, ਬਰਨਾਲਾ ਵਿੱਚ 40.8, ਫ਼ਤਹਿਗੜ੍ਹ ਸਾਹਿਬ ਵਿੱਚ 40, ਫਿਰੋਜ਼ਪੁਰ ਵਿੱਚ 42.1 , ਮੋਗਾ ਵਿੱਚ 39.7, ਮੁਹਾਲੀ ਵਿੱਚ 40.1, ਰੋਪੜ ਵਿੱਚ 39.3 ਅਤੇ ਜਲੰਧਰ ਵਿੱਚ 40.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Advertisement

ਝੋਨੇ ਦੀ ਲੁਆਈ ਨੇ ਰਫ਼ਤਾਰ ਫੜੀ

ਪੰਜਾਬ ਵਿੱਚ ਝੋਨੇ ਦੀ ਲੁਆਈ 11 ਜੂਨ ਤੇ 15 ਜੂਨ ਤੋਂ ਸ਼ੁਰੂ ਹੋ ਗਈ ਸੀ, ਪਰ ਅਤਿ ਦੀ ਗਰਮੀ ਪੈਣ ਕਰਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਝੋਨੇ ਦੀ ਲੁਆਈ ਸ਼ੁਰੂ ਨਹੀਂ ਕੀਤੀ ਸੀ। ਮੌਨਸੂਨ ਦੇ ਨੇੜੇ ਆਉਣ ਦੇ ਨਾਲ-ਨਾਲ ਕਿਸਾਨਾਂ ਨੇ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਭਰ ਵਿੱਚ ਸਵੇਰੇ ਤੇ ਸ਼ਾਮ ਸਮੇਂ ਵੱਡੀ ਗਿਣਤੀ ਵਿੱਚ ਕਿਸਾਨ ਝੋਨਾ ਲਾ ਰਹੇ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਅਤਿ ਦੀ ਗਰਮੀ ਪੈਣ ਕਰਕੇ ਝੋਨੇ ਦੀ ਪਨੀਰੀ ਸੜਨ ਦਾ ਖਦਸ਼ਾ ਸੀ, ਪਰ ਹੁਣ ਮੌਨਸੂਨ ਨੇੜੇ ਆਉਣ ਕਰਕੇ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement