ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Monsoon: ਮੌਨਸੂਨ ਕੇਰਲ ਪੁੱਜੀ; ਸਾਲ 2009 ਤੋਂ ਬਾਅਦ ਪਹਿਲੀ ਵਾਰ ਇੰਨੀ ਜਲਦੀ ਦਸਤਕ ਦਿੱਤੀ

10:56 AM May 24, 2025 IST
featuredImage featuredImage

ਨਵੀਂ ਦਿੱਲੀ, 24 ਮਈ
Rain And Heatwave: ਇਸ ਵਾਰ ਮੌਨਸੂਨ ਨੇ ਸਮੇਂ ਤੋਂ ਪਹਿਲਾਂ ਦੱਖਣੀ ਭਾਰਤ ਵਿਚ  ਦਸਤਕ ਦੇ ਦਿੱਤੀ ਹੈ। ਮੌਨਸੂਨ ਅੱਜ ਕੇਰਲਾ ਪੁੱਜ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਸਾਲ 2009 ਵਿੱਚ ਮੌਨਸੂਨ ਨੇ ਇਸੀ ਸਮੇਂ ਦਸਤਕ ਦਿੱਤੀ ਸੀ। ਇਸ ਦੇ ਤਾਮਿਲਨਾਡੂ ਤੇ ਕਰਨਾਟਕ ਵਿਚਲੀਆਂ ਕਈ ਥਾਵਾਂ ’ਤੇ ਪੁੱਜਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਇਹ 16 ਸਾਲਾਂ ਵਿਚ ਪਹਿਲੀ ਵਾਰ ਹੈ ਕਿ ਮੌਨਸੂਨ ਇੰਨੀ ਜਲਦੀ ਦੱਖਣੀ ਭਾਰਤ ਵਿਚ ਪੁੱਜੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮੌਨਸੂਨ ਨੇ 30 ਮਈ ਨੂੰ ਦਸਤਕ ਦਿੱਤੀ ਸੀ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਈ ਸੂਬਿਆਂ ਵਿਚ ਭਾਰੀ ਮੀਂਹ ਤੇ ਕਈ ਸੂਬਿਆਂ ਵਿਚ ਗਰਮੀ ਪੈਣ ਦਾ ਰੈਡ ਅਲਰਟ ਜਾਰੀ ਕੀਤਾ ਹੈ। ਗੋਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਆਮ ਲੋਕ ਝਰਨਿਆਂ ਤੇ ਨਦੀਆਂ ਵਿਚ ਨਾ ਜਾਣ। ਭਾਰਤੀ ਮੌਸਮ ਵਿਭਾਗ ਅਨੁਸਾਰ ਗੁਜਰਾਤ, ਗੋਆ, ਮਹਾਰਾਸ਼ਟਰ, ਕਰਨਾਟਕ ਤੇ ਕੇਰਲ ਵਿਚ 200 ਐਮਐਮ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਰਾਜਸਥਾਨ ਤੇ ਪੱਛਮੀ ਖੇਤਰਾਂ ਵਿਚ ਗਰਮੀ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ।

Advertisement

Advertisement