ਰਾਜਧਾਨੀ ਵਿੱਚ ਮੌਨਸੂਨ ਦੀ ਵਾਪਸੀ
08:52 AM Oct 03, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਅਕਤੂਬਰ
ਦੱਖਣ-ਪੱਛਮੀ ਮੌਨਸੂਨ ਦੀ ਬੁੱਧਵਾਰ ਨੂੰ ਦਿੱਲੀ ਤੋਂ ਵਾਪਸੀ ਹੋ ਗਈ ਹੈ। ਇਸ ਸਾਲ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ ਇਸ ਦਾ ਐਲਾਨ ਕੀਤਾ ਹੈ। ਆਮ ਤੌਰ ’ਤੇ ਮੌਨਸੂਨ 17 ਸਤੰਬਰ ਤੱਕ ਉੱਤਰ-ਪੱਛਮੀ ਭਾਰਤ ਤੋਂ ਪਿੱਛੇ ਹਟਣਾ ਸ਼ੁਰੂ ਕਰਦਾ ਹੈ ਅਤੇ ਹਫ਼ਤੇ ਦੇ ਅੰਦਰ-ਅੰਦਰ ਦਿੱਲੀ ਤੋਂ ਵਾਪਸ ਹਟ ਜਾਂਦਾ ਹੈ। ਦੇਸ਼ ਵਿੱਚ ਆਮ ਨਾਲੋਂ 868.6 ਮਿਲੀਮੀਟਰ ਦੇ ਮੁਕਾਬਲੇ 934.8 ਮਿਲੀਮੀਟਰ ਵਰਖਾ ਰਿਕਾਰਡ ਕੀਤੀ ਗਈ ਜੋ 2020 ਤੋਂ ਬਾਅਦ ਸਭ ਤੋਂ ਵੱਧ ਹੈ। ਦਿੱਲੀ ਵਿੱਚ 2024 ਦੇ ਮੌਨਸੂਨ ਸੀਜ਼ਨ ਵਿੱਚ 640.3 ਮਿਲੀਮੀਟਰ ਦੇ ਆਮ ਦੇ ਮੁਕਾਬਲੇ 1029.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਆਈਐੱਮਡੀ ਦੇ ਅੰਕੜਿਆਂ ਦੇ ਅਨੁਸਾਰ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ 13 ਮੌਤਾਂ ਹੋਈਆਂ ਹਨ।
Advertisement
Advertisement