ਮੌਨਸੂਨ ਇਜਲਾਸ: ਨੈਗੇਟਿਵ ਕਰੋਨਾ ਰਿਪੋਰਟ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਵਿੱਚ ‘ਨੋ ਐਂਟਰੀ’
07:55 PM Aug 21, 2020 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 21 ਅਗਸਤ
Advertisement
ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਲਈ ਕਰੋਨਾਵਾਇਰਸ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰ ਦਿੱਤੀ ਗਈ ਹੈ। ਵਿਧਾਨ ਸਭਾ ਸਕੱਤਰੇਤ ਮੁਤਾਬਕ 28 ਅਗਸਤ ਦੇ ਇੱਕ ਰੋਜ਼ਾ ਮਾਨਸੂਨ ਇਜਲਾਸ ਲਈ ਉਨ੍ਹਾਂ ਵਿਧਾਇਕਾਂ ਅਤੇ ਮੁਲਾਜ਼ਮਾਂ ਨੂੰ ਹੀ ਵਿਧਾਨ ਸਭਾ ਅੰਦਰ ਦਾਖ਼ਲਾ ਮਿਲੇਗਾ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਹੋਵੇਗੀ। ਚੇਤੇ ਰਹੇ ਕਿ ਪੰਜਾਬ ਦੇ ਦਰਜਨ ਦੇ ਕਰੀਬ ਵਿਧਾਇਕ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ। ਵਿਧਾਨ ਸਭਾ ਸਕੱਤਰੇਤ ਨੇ ਅਧਿਕਾਰੀਆਂ ਦੀ ਹਾਜ਼ਰੀ ਵੀ ਸੀਮਤ ਰੱਖਣ ਲਈ ਕਿਹਾ ਹੈ।
Advertisement