ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਮੂਲ ਮੰਤਰ, ਗੁਰਮੰਤਰ ਦੇ ਜਾਪ ਕੀਤੇ
06:36 AM Dec 28, 2024 IST
ਸ੍ਰੀ ਆਨੰਦਪੁਰ ਸਾਹਿਬ (ਬੀ ਐੱਸ ਚਾਨਾ):
Advertisement
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਵਿੱਚ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਮੁੱਚੇ ਪ੍ਰਬੰਧ ਵੱਲੋਂ ਮੂਲ ਮੰਤਰ, ਗੁਰਮੰਤਰ ਦੇ ਜਾਪ ਕਰਵਾਏ ਗਏ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਚਰਨਜੀਤ ਸਿੰਘ, ਇੰਦਰਜੀਤ ਸਿੰਘ ਅਰੋੜਾ, ਜਸਵਿੰਦਰ ਸਿੰਘ ਬਿੱਲ ਸਮੇਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਸਿੱਖ ਮਿਸ਼ਨ ਦੇ ਕਾਲਜ ਦੇ ਵਿਦਿਆਰਥੀ ਅਤੇ ਭਾਰੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਇਸ ਮੌਕੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਅਤੇ ਰਾਤਰੀ ਫੇਰੀ ਜਥੇਬੰਦੀ ਵੱਲੋਂ ਲੰਗਰ ਲਾਏ ਗਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦੇ ਮੱਦੇਨਜ਼ਰ ਪਿਛਲੇ ਸਾਲ ਇਸੇ ਦਿਨ ਆਰੰਭ ਹੋਏ ਸ੍ਰੀ ਸਹਿਜ ਪਾਠ ਦੇ ਅੱਜ ਭੋਗ ਪਾਏ ਗਏ।
Advertisement
Advertisement