ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੂਸੇਵਾਲਾ ਕਤਲ: ਗੈਂਗਸਟਰ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ’ਚ ਦਸ ਖ਼ਿਲਾਫ਼ ਦੋਸ਼ ਆਇਦ

08:48 AM Aug 28, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 27 ਅਗਸਤ
ਮਾਨਸਾ ਪੁਲੀਸ ਦੀ ਅਪਰਾਧ ਜਾਂਚ ਏਜੰਸੀ (ਸੀਆਈਏ) ਦੀ ਹਿਰਾਸਤ ਵਿੱਚੋਂ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਗੈਂਗਸਟਰ ਦੀਪਕ ਉਰਫ ਟੀਨੂੰ ਦੇ ਫ਼ਰਾਰ ਹੋਣ ਦੇ ਕਰੀਬ ਦੋ ਸਾਲ ਬਾਅਦ ਜ਼ਿਲ੍ਹਾ ਅਦਾਲਤ ਨੇ ਤਤਕਾਲੀ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਇਨ੍ਹਾਂ ਵਿੱਚ ਪ੍ਰਿਤਪਾਲ ਸਿੰਘ ਸਣੇ ਦੀਪਕ ਟੀਨੂੰ, ਜਤਿੰਦਰ ਕੌਰ ਉਰਫ ਜੋਤੀ, ਕੁਲਦੀਪ ਸਿੰਘ ਕੋਹਲੀ, ਰਾਜਵੀਰ ਕਜਾਮਾ, ਰਜਿੰਦਰ ਸਿੰਘ ਉਰਫ ਗੋਰਾ, ਬਿੱਟੂ, ਸਰਬਜੋਤ ਸਿੰਘ, ਚਿਰਾਗ ਅਤੇ ਸੁਨੀਲ ਕੁਮਾਰ ਲੋਹੀਆ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਅਦਾਲਤ ਨੇ ਮੁਲਜ਼ਮ ਦੀ ਰਿਹਾਈ ਦੀ ਅਰਜ਼ੀ ਵੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਰਬਜੋਤ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਹਨ। ਅਦਾਲਤ ਨੇ ਦੋਸ਼ੀ ਕੋਹਲੀ ਵੱਲੋਂ ਡਿਸਚਾਰਜ ਦੀ ਮੰਗ ਸਬੰਧੀ ਦਾਇਰ ਅਰਜ਼ੀਆਂ ਨੂੰ ਵੀ ਖਾਰਜ ਕਰ ਦਿੱਤਾ। ਅਦਾਲਤ ਨੇ ਇਸਤਗਾਸਾ ਪੱਖ ਦੇ ਸਬੂਤਾਂ ’ਤੇ ਸੁਣਵਾਈ ਸ਼ੁਰੂ ਕਰਨ ਲਈ ਇਸ ਮਾਮਲੇ ਦੀ ਸੁਣਵਾਈ 5 ਸਤੰਬਰ ਲਈ ਤੈਅ ਕੀਤੀ ਹੈ।
ਜੁਲਾਈ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪ੍ਰਿਤਪਾਲ ਦੀ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਹੇਠਲੀ ਅਦਾਲਤ ਨੂੰ ਛੇ ਮਹੀਨਿਆਂ ਵਿੱਚ ਕੇਸ ਦੀ ਸੁਣਵਾਈ ਮੁਕੰਮਲ ਕਰਨ ਦਾ ਹੁਕਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ ਨੂੰ ਮਾਨਸਾ ਪੁਲੀਸ ਦੀ ਅਪਰਾਧ ਜਾਂਚ ਏਜੰਸੀ (ਸੀਆਈਏ) ਦੀ ਹਿਰਾਸਤ ਤੋਂ ਫ਼ਰਾਰ ਹੋ ਗਿਆ ਸੀ। ਉਸ ਵੇਲੇ ਪੰਜਾਬ ਪੁਲੀਸ ਨੇ ਸੀਆਈਏ ਇੰਚਾਰਜ ਐੱਸਆਈ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਸੀ, ਜੋ ਗਾਇਕ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਐੱਸਆਈਟੀ ਦਾ ਵੀ ਮੈਂਬਰ ਸੀ। ਟੀਨੂੰ ਨੂੰ ਦਿੱਲੀ ਪੁਲੀਸ ਨੇ 19 ਅਕਤੂਬਰ ਨੂੰ ਰਾਜਸਥਾਨ ਦੇ ਅਜਮੇਰ ਤੋਂ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਸੀ। ਮਗਰੋਂ ਪੰਜਾਬ ਪੁਲੀਸ ਉਸ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਆਈ ਸੀ।
ਦਸੰਬਰ 2022 ਵਿੱਚ ਮਾਨਸਾ ਪੁਲੀਸ ਨੇ 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪ੍ਰਿਤਪਾਲ ਟੀਨੂੰ ਨੂੰ ਇੱਕ ਨਿੱਜੀ ਕਾਰ ਵਿੱਚ ਮਾਨਸਾ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਹਾਊਸਿੰਗ ਕੰਪਲੈਕਸ ਵਿੱਚ ਸਥਿਤ ਸਰਕਾਰੀ ਰਿਹਾਇਸ਼ ਤੱਕ ਲੈ ਗਿਆ ਸੀ। ਇਸ ਵਿਚ ਕਿਹਾ ਗਿਆ ਕਿ ਟੀਨੂੰ ਦੂਜੇ ਦੋਸ਼ੀਆਂ ਦੀ ਮਦਦ ਨਾਲ ਫ਼ਰਾਰ ਹੋ ਗਿਆ ਸੀ।

Advertisement

Advertisement