For the best experience, open
https://m.punjabitribuneonline.com
on your mobile browser.
Advertisement

ਮੂਸੇਵਾਲਾ ਕਤਲ: ਸ਼ੂਟਰਾਂ ਨਾਲ ਮੁਕਾਬਲੇ ’ਚ ਜ਼ਖ਼ਮੀ ਹੋਣ ਵਾਲੇ ਏਐੱਸਆਈ ਦੀ ਤਰੱਕੀ

07:20 AM Mar 15, 2024 IST
ਮੂਸੇਵਾਲਾ ਕਤਲ  ਸ਼ੂਟਰਾਂ ਨਾਲ ਮੁਕਾਬਲੇ ’ਚ ਜ਼ਖ਼ਮੀ ਹੋਣ ਵਾਲੇ ਏਐੱਸਆਈ ਦੀ ਤਰੱਕੀ
ਮਾਨਸਾ ’ਚ ਐੱਸਐੱਸਪੀ ਡਾ. ਨਾਨਕ ਸਿੰਘ ਨਾਲ ਤਰੱਕੀ ਲੈਣ ਵਾਲੇ ਪੁਲੀਸ ਮੁਲਾਜ਼ਮ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 14 ਮਾਰਚ
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੋੜੀਂਦੇ ਦੋ ਸ਼ੂਟਰਾਂ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੇ ਅੰਮ੍ਰਿਤਸਰ ਵਿਚ ਪੁਲੀਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਮਾਨਸਾ ਜ਼ਿਲ੍ਹੇ ਦੇ ਏਐੱਸਆਈ ਬਲਜਿੰਦਰ ਸਿੰਘ ਖੱਡੂ ਨੂੰ ਹੁਣ ਪੰਜਾਬ ਪੁਲੀਸ ਵੱਲੋਂ ਸਬ-ਇੰਸਪੈਕਟਰ ਅਤੇ ਗੁਰਪ੍ਰੀਤ ਸਿੰਘ ਨੂੰ ਹੌਲਦਾਰ ਤੋਂ ਏਐੱਸਆਈ ਬਣਾਇਆ ਗਿਆ। ਉਸ ਮੁਕਾਬਲੇ ਦੌਰਾਨ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਮਾਰੇ ਗਏ ਸਨ। ਉਨ੍ਹਾਂ ਨੂੰ ਮਾਨਸਾ ਦੇ ਐੱਸਐੱਸਪੀ ਡਾ. ਨਾਨਕ ਸਿੰਘ, ਪੁਲੀਸ ਸਪੈਸ਼ਲ ਸੈੱਲ ਦੇ ਇੰਚਾਰਜ ਜਗਦੀਸ਼ ਕੁਮਾਰ ਸ਼ਰਮਾ ਵੱਲੋਂ ਹਾਲ ਹੀ ਵਿੱਚ ਸਟਾਰ ਲਗਾ ਕੇ ਪਦਉਨਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਖਜੀਤ ਸਿੰਘ (ਨਿੱਕਾ) ਨੂੰ ਏਐਸਆਈ ਅਤੇ ਗੁਰਵਿੰਦਰ ਸਿੰਘ ਦੀ ਹੌਲਦਾਰ ਵਜੋਂ ਤਰੱਕੀ ਦਿੱਤੀ ਗਈ ਹੈ। ਗੈਂਗਸਟਰਾਂ ਨਾਲ ਮੁਕਾਬਲੇ ਦੌਰਾਨ ਜਖ਼ਮੀ ਹੋਏ ਬਲਜਿੰਦਰ ਸਿੰਘ ਖੱਡੂ ਨੂੰ ਪਿਛਲੇ ਦਿਨੀਂ ਰਾਸ਼ਟਰਪਤੀ ਐਵਾਰਡ ਲਈ ਵੀ ਮਿਲਿਆ ਹੈੈ। ਉਸ ਨੇ ਸਿੱਧੂ ਮੂਸੇਵਾਲਾ ’ਤੇ ਹਮਲਾ ਕਰਨ ਵਾਲੇ 2 ਗੈਂਗਸਟਰਾਂ ਨੂੰ ਅੰਮ੍ਰਿਤਸਰ ਦੇ ਇੱਕ ਪਿੰਡ ਵਿਖੇ ਮੁਕਾਬਲੇ ਦੌਰਾਨ ਮਾਰ ਦੇਣ ਵਿੱਚ ਮੋਹਰੀ ਭੂਮਿਕਾ ਨਿਭਾਈ ਤੇ ਉਸਦੇ ਮੁਕਾਬਲੇ ਦੌਰਾਨ ਪੱਟ ਵਿੱਚ ਗੋਲੀ ਲੱਗੀ ਸੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ। ਤਰੱਕੀ ਹਾਸਲ ਕਰਨ ਤੋਂ ਬਾਅਦ ਬਲਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਡਿਊਟੀ ਦੌਰਾਨ ਸਮਾਜਿਕ ਬੁਰਾਈਆਂ, ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕੰਮ ਕਰਕੇ ਸਕੂਨ ਮਿਲਦਾ ਹੈੈ। ਉਨ੍ਹਾਂ ਨੇ ਕਿਹਾ ਕਿ ਉਹ ਫਖ਼ਰ ਕਰਨ ਨਾਲ ਡਿਊਟੀ ਕਰਨਾ ਅਤੇ ਆਪਣਾ ਫਰਜ਼ ਨਿਭਾਉਣਾ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹਨ।

Advertisement

Advertisement
Author Image

joginder kumar

View all posts

Advertisement
Advertisement
×