For the best experience, open
https://m.punjabitribuneonline.com
on your mobile browser.
Advertisement

ਮੂਸੇਵਾਲਾ ਕਤਲ ਕਾਂਡ: ਮੁਲਜ਼ਮਾਂ ਨੇ ਮਾਨਸਾ ਅਦਾਲਤ ’ਚ ਪੇਸ਼ੀ ਭੁਗਤੀ

08:05 AM Apr 20, 2024 IST
ਮੂਸੇਵਾਲਾ ਕਤਲ ਕਾਂਡ  ਮੁਲਜ਼ਮਾਂ ਨੇ ਮਾਨਸਾ ਅਦਾਲਤ ’ਚ ਪੇਸ਼ੀ ਭੁਗਤੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਮਾਨਸਾ, 19 ਅਪਰੈਲ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ’ਚ ਅੱਜ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਗਈ। ਅਦਾਲਤ ਵੱਲੋਂ ਹੁਣ ਬਹਿਸ ਲਈ 26 ਅਪਰੈਲ ਦੀ ਤਾਰੀਖ ਤੈਅ ਕੀਤੀ ਗਈ ਹੈ। ਉਸੇ ਦਿਨ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ 207 ਸੀਆਰਪੀ ਤਹਿਤ ਚਲਾਨ ਦੀਆਂ ਮੰਗੀਆਂ ਕਾਪੀਆਂ ਪੇਸ਼ ਕੀਤੀਆਂ ਜਾਣਗੀਆਂ। ਮੁਲਜ਼ਮਾਂ ਦੀ ਪੇਸ਼ੀ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਲ ਕਰਦਿਆਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਸਬੰਧੀ ਪੁਲੀਸ ਵੱਲੋਂ ਦਿੱਤੇ ਗਏ ਜਵਾਬ ਤੋਂ ਮੂਸੇਵਾਲਾ ਦੇ ਪ੍ਰਸ਼ੰਸਕ ਸੰਤੁਸ਼ਟ ਨਹੀਂ ਹਨ। ਉਹ ਮਰਹੂਮ ਸਿੱਧੂ ਮੁਸੇਵਾਲਾ ਲਈ ਇਨਸਾਫ ਦੀ
ਮੰਗ ਕਰ ਰਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×