ਮੂਸੇਵਾਲਾ ਕਤਲ ਕਾਂਡ: ਵਕੀਲਾਂ ਦੀ ਹੜਤਾਲ ਕਾਰਨ ਕੇਸ ਦੀ ਸੁਣਵਾਈ ਮੁਲਤਵੀ
07:51 AM Jul 27, 2024 IST
ਪੱਤਰ ਪ੍ਰੇਰਕ
ਮਾਨਸਾ, 26 ਜੁਲਾਈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਅੱਜ ਮਾਨਸਾ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਮੁਲਜ਼ਮਾਂ ਦੀ ਪੇਸ਼ੀ ਸੀ ਪਰ ਕੇਸ ਨਾਲ ਸਬੰਧਤ ਦੀਪਕ ਮੁੰਡੀ, ਕਪਿਲ ਪੰਡਿਤ, ਦੀਪਕ ਟੀਨੂ ਅਤੇ ਜੱਗੂ ਭਗਵਾਨਪੁਰੀਆ ਪ੍ਰੋਡਕਸ਼ਨ ਵਾਰੰਟ ’ਤੇ ਕਿਤੇ ਹੋਰ ਗਏ ਹੋਣ ਕਾਰਨ ਪੇਸ਼ ਨਾ ਹੋ ਸਕੇ। ਇਸੇ ਤਰ੍ਹਾਂ ਚੰਡੀਗੜ੍ਹ ਬਾਰ ਐਸੋਸੀਏਸ਼ਨ ਵੱਲੋਂ ਅੱਜ ਰਾਜ ਭਰ ਵਿੱਚ ਦਿੱਤੇ ਬੰਦ ਦੇ ਸੱਦੇ ਕਾਰਨ ਮੂਸੇਵਾਲਾ ਦੇ ਵਕੀਲ ਵੀ ਅਦਾਲਤ ਵਿੱਚ ਪੇਸ਼ ਨਾ ਹੋ ਸਕੇ, ਜਿਸ ਕਾਰਨ ਗਵਾਹੀਆਂ ਸਿਰੇ ਨਾ ਚੜ੍ਹ ਸਕੀਆਂ। ਜ਼ਿਲ੍ਹਾ ਤੇ ਸੈਸ਼ਨ ਜੱਜ ਐੱਚਐੱਸ ਗਰੇਵਾਲ ਨੇ ਮਾਮਲੇ ਦੀ ਸੁਣਵਾਈ 16 ਅਗਸਤ ’ਤੇ ਪਾ ਦਿੱਤੀ ਹੈ। ਪੇਸ਼ੀ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅਗਲੀ ਪੇਸ਼ੀ ਮੌਕੇ ਗਵਾਹ ਪੇਸ਼ ਹੋਣਗੇ ਕਿਉਂਕਿ ਅੱਜ ਵਕੀਲਾਂ ਦੀ ਹੜਤਾਲ ਕਾਰਨ ਅਦਾਲਤ ਵਿੱਚ ਕੇਸ ਦੀ ਸੁਣਵਾਈ ਨਹੀਂ ਹੋ ਸਕੀ।
Advertisement
Advertisement