ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੂਸੇਵਾਲਾ ਦੇ ਪਿਤਾ ਵੱਲੋਂ ਉਮੀਦਵਾਰਾਂ ਨੂੰ ਇਨਸਾਫ ਲਈ ਪੱਤਰ ਦੇਣੇ ਆਰੰਭ

07:27 AM Apr 24, 2024 IST

ਪੱਤਰ ਪ੍ਰੇਰਕ
ਮਾਨਸਾ, 23 ਅਪਰੈਲ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਨੂੰ ਨੌਂ ਨੁਕਾਤੀ ਮੰਗ ਪੱਤਰ ਸੌਂਪਣ ਲਈ ਆਪਣੇ ਪੁੱਤਰ ਦੇ ਕਤਲ ਅਤੇ ਸੂਬੇ ਵਿੱਚ ਗੈਂਗਸਟਰਵਾਦ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਸੰਸਦ ਵਿੱਚ ਆਵਾਜ਼ ਬੁਲੰਦ ਕਰਨ ਦੀ ਮੰਗ ਕੀਤੀ ਹੈ।
ਸੂਬੇ ਵਿੱਚ ਵੱਧ ਰਹੇ ਗੈਂਗਸਟਰਵਾਦ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਉਮੀਦਵਾਰਾਂ ਨੂੰ ਸਵਾਲ ਕੀਤਾ ਕਿ ਕੀ ਉਹ ਇਸ ਦੀ ਮੰਗ ਸੰਸਦ ਵਿੱਚ ਕਰਨਗੇ। ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਨੌਂ-ਨੁਕਾਤੀ ਪੱਤਰ ਸੌਂਪਣ ਦੀ ਯੋਜਨਾ ਬਣਾਈ ਹੈ ਜੋ ਉਨ੍ਹਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਅੱਜ ਦੇਰ ਸ਼ਾਮ ਕਾਂਗਰਸ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਰਿਹਾਇਸ਼ ਮੂਸਾ ਵਿਚ ਆਇਆਂ ਨੂੰ ਮੰਗ ਪੱਤਰ ਸੌਂਪਿਆ। ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜੀਤ ਮਹਿੰਦਰ ਸਿੰਘ ਜਿੱਤ ਜਾਂਦੇ ਹਨ ਤਾਂ ਸੰਸਦ ਵਿੱਚ ਇਹ ਮੁੱਦੇ ਉਠਾਉਣਗੇ। ਪੱਤਰ ਦੇ ਪਹਿਲੇ ਨੁਕਤੇ ’ਚ ਸਿੱਧੂ ਨੇ ਕਿਹਾ ਕਿ ਦਿੱਲੀ ਇੰਟੈਲੀਜੈਂਸ ਸੈੱਲ ਦੀ ਰਿਪੋਰਟ ਦੇ ਬਾਵਜੂਦ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਕਿਸ ਦੇ ਹੁਕਮ ’ਤੇ ਵਾਪਸ ਲਈ ਗਈ ਸੀ, ਸੁਰੱਖਿਆ ਦਸਤਾਵੇਜ਼ ਕਿਸ ਦੇ ਹੁਕਮਾਂ ’ਤੇ ਲੀਕ ਹੋਏ ਅਤੇ ਸੂਬਾ ਸਰਕਾਰ ਨੇ ਪਿਛਲੇ 23 ਮਹੀਨਿਆਂ ’ਚ ਇਸ ਦੀ ਜਾਂਚ ਕਿਉਂ ਨਹੀਂ ਕੀਤੀ, 23 ਮਹੀਨਿਆਂ ਬਾਅਦ ਵੀ ਉਸ ਦੇ ਬੇਟੇ ਦੇ ਕਤਲ ਕੇਸ ਵਿੱਚ ਦੋਸ਼ ਆਇਦ ਨਹੀਂ ਕੀਤੇ ਗਏ ਹਨ।

Advertisement

Advertisement
Advertisement