ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਵਿੱਚ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ

08:54 AM Sep 24, 2024 IST
ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਦਾ ਪ੍ਰਕੋਪ ਜਾਰੀ ਹੈ ਅਤੇ ਸਮੁੱਚੇ ਜ਼ਿਲ੍ਹੇ ਅੰਦਰ 200 ਤੋਂ ਵੱਧ ਲੋਕ ਡੇਂਗੂ ਤੋਂ ਪੀੜਤ ਹਨ। ਜਿਨ੍ਹਾਂ ਵਿੱਚ ਬਜ਼ੁਰਗ, ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਪੰਜ ਦਿਨਾਂ ਵਿੱਚ 44 ਨਵੇਂ ਮਰੀਜ਼ ਆਏ ਹਨ। ਜੇਕਰ ਸਿਹਤ ਵਿਭਾਗ ਦੇ ਸਰਵੇ ਟੀਮ ਦੀ ਮੰਨੀਏ ਤਾਂ ਡੇਂਗੂ ਲੋਕਾਂ ਦੀ ਲਾਪ੍ਰਵਾਹੀ ਕਾਰਨ ਫੈਲ ਰਿਹਾ ਹੈ। ਬਲੌਂਗੀ, ਬੜਮਾਜਰਾ, ਜੁਝਾਰ ਨਗਰ, ਜਗਤਪੁਰਾ, ਅੰਬ ਸਾਹਿਬ ਕਲੋਨੀ ਆਦਿ ਇਲਾਕਿਆਂ ਵਿੱਚ ਡੇਂਗੂ ਲਾਰਵੇ ਦੀ ਫੈਕਟਰੀਆਂ ਚੱਲ ਰਹੀਆਂ ਹਨ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਸਮੇਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਪੈਸ਼ਲ ਡੇਂਗੂ ਵਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਘਰ-ਘਰ ਜਾ ਕੇ ਸਰਵੇ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 800 ਤੋਂ ਵੱਧ ਘਰਾਂ ਤੇ ਹੋਰਨਾਂ ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲਿਆ ਹੈ। ਜਿਨ੍ਹਾਂ ਦੇ ਚਲਾਨ ਕੱਟ ਕੇ ਤਾੜਨਾ ਕਰਦਿਆਂ ਆਪਣੇ ਘਰਾਂ ਅਤੇ ਆਲੇ ਦੁਆਲੇ ਸਾਫ਼-ਸਫ਼ਾਈ ਰੱਖਣ ਅਤੇ ਕਿਤੇ ਵੀ ਸਾਫ਼ ਅਤੇ ਗੰਦਾ ਪਾਣੀ ਖੜਾ ਨਾ ਹੋਣ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਾ. ਬਰਾੜ ਨੇ ਦੱਸਿਆ ਕਿ ਹੁਣ ਤੱਕ 200 ਤੋਂ ਵੱਧ ਵਿਅਕਤੀ ਡੇਂਗੂ ਤੋਂ ਪੀੜਤ ਹਨ। ਪਿਛਲੇ ਪੰਜ ਦਿਨਾਂ ਵਿੱਚ 44 ਕੇਸ ਆਏ ਹਨ ਅਤੇ ਅੱਜ 6 ਹੋਰ ਡੇਂਗੂ ਦੇ ਨਵੇਂ ਮਰੀਜ਼ ਸਾਹਮਣੇ ਆਏ ਹਨ। ਪੀੜਤਾਂ ਵਿੱਚ ਬਜ਼ੁਰਗ, ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਸਰਕਾਰੀ ਹਸਪਤਾਲ ਮੁਹਾਲੀ ਵਿੱਚ ਵੀ ਕੁੱਝ ਡੇਂਗੂ ਪੀੜਤ ਮਰੀਜ਼ ਦਾਖ਼ਲ ਹਨ। ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਸਪਾਸ ਅਤੇ ਮਕਾਨਾਂ ਅਤੇ ਦੁਕਾਨਾਂ ਦੀਆਂ ਛੱਤਾਂ ’ਤੇ ਸਾਮਾਨ ਵਿੱਚ ਪਾਣੀ ਖੜਾ ਨਾ ਹੋਣ ਦੇਣ, ਕਿਉਂਕਿ ਅਜਿਹੀਆਂ ਥਾਵਾਂ ’ਤੇ ਡੇਂਗੂ ਦਾ ਲਾਰਵਾ ਪੈਦਾ ਹੁੰਦਾ ਹੈ।

Advertisement

Advertisement