ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫੇਰੋਕੇ ਵਿੱਚ ਨਸ਼ਾ ਤਸਕਰ ਦੀ 35 ਲੱਖ ਤੋਂ ਵੱਧ ਦੀ ਜਾਇਦਾਦ ਕੁਰਕ

07:26 AM Aug 30, 2024 IST
ਪਿੰਡ ਫੇਰੋਕੇ ਵਿੱਚ ਨਸ਼ਾ ਤਸਕਰ ਦੀ ਜਾਇਦਾਦ ਕੁਰਕ ਕਰਦੇ ਹੋਏ ਪੁਲੀਸ ਅਧਿਕਾਰੀ।

ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 29 ਅਗਸਤ
ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਫਰੀਜ਼ ਕਰਨ ਦੀ ਲਗਾਤਾਰਤਾ ਜਾਰੀ ਹੈ। ਜ਼ੀਰਾ ਹਲਕੇ ਵਿੱਚ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਫਰੀਜ਼ ਕੀਤੀਆਂ ਜਾ ਚੁੱਕੀਆਂ ਹਨ। ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਫੇਰੋਕੇ ਦੇ ਕਥਿਤ ਨਸ਼ਾ ਤਸਕਰ ਦਵਿੰਦਰ ਸਿੰਘ ਉਰਫ ਭੰਬਾ ਦੀ 35.35 ਲੱਖ ਰੁਪਏ ਦੀ ਗ਼ੈਰ-ਕਾਨੂੰਨੀ ਜਾਇਦਾਦ ਐੱਨਡੀਪੀਐੱਸ ਐਕਟ 1985 ਤਹਿਤ ਫਰੀਜ਼ ਕਰ ਦਿੱਤੀ ਗਈ ਹੈ। ਡੀਐੱਸਪੀ ਜ਼ੀਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਫਰੀਜ਼ ਕੀਤੇ ਜਾਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਤਾੜਨਾ ਕੀਤੀ ਜਾ ਰਹੀ ਹੈ ਕਿ ਉਹ ਨਸ਼ਾ ਵੇਚਣ ਤੋਂ ਬਾਜ਼ ਆਉਣ ਨਹੀਂ ਤਾਂ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਵਿੰਦਰ ਸਿੰਘ ਉਰਫ ਭੰਬਾ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ ਜਿਸ ਸਬੰਧੀ ਉਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤਹਿਤ ਉਸ ਦੀ 15 ਮਰਲੇ ਰਿਹਾਇਸ਼ ਨੂੰ ਐੱਨਡੀਪੀਐੱਸ ਐਕਟ ਦੇ 68ਐੱਫ (2) ਤਹਿਤ ਫਰੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 35 ਕੇਸਾਂ ਦੀ ਕੁੱਲ 16.91 ਕਰੋੜ ਦੀ ਗ਼ੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਜਾਇਦਾਦ ਫਰੀਜ਼ ਕੀਤੀ ਜਾ ਚੁੱਕੀ ਹੈ ਤੇ ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਵਾਉਣ ਸਬੰਧੀ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਵਿੰਦਰ ਸਿੰਘ ਉਰਫ ਭੰਬਾ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ।

Advertisement

Advertisement