ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾੜੀ ਦੇਸ਼ਾਂ ਵਿੱਚ ਫਸੇ 38 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ

06:27 AM Nov 30, 2024 IST
ਜਾਣਕਾਰੀ ਦਿੰਦੇ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ।

ਹਤਿੰਦਰ ਮਹਿਤਾ
ਜਲੰਧਰ, 29 ਨਵੰਬਰ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਖਾੜੀ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਦੇਸ਼ ਲਿਆਉਣ ਦੇ ਯਤਨਾਂ ਬਾਰੇ ਸੰਸਦ ਵਿੱਚ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਪਿਛਲੇ ਪੰਜਾਂ ਸਾਲਾਂ ਦੌਰਾਨ 38 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਹਨ।
ਜ਼ਿਕਰਯੋਗ ਹੈ ਕਿ ਖਾੜੀ ਦੇਸ਼ਾਂ ਵਿੱਚ ਪੰਜਾਬ ਦੀਆਂ ਧੀਆਂ-ਭੈਣਾਂ ਦੇ ਹੋ ਰਹੇ ਸ਼ੋਸ਼ਣ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਬੜੇ ਸੰਜੀਦਾ ਹਨ ਅਤੇ ਸਮੇਂ ਸਮੇਂ ’ਤੇ ਉਨ੍ਹਾਂ ਵੱਲੋਂ ਇਸ ਗੰਭੀਰ ਮੁੱਦੇ ਨੂੰ ਲੈ ਕੇ ਸਦਨ ਵਿੱਚ ਅਵਾਜ਼ ਚੁੱਕੀ ਜਾ ਰਹੀ ਹੈ। ਉਨ੍ਹਾਂ ਦੇ ਯਤਨਾਂ ਸਦਕਾ ਪਿਛਲੇ ਦੋ ਸਾਲਾਂ ਵਿੱਚ 100 ਤੋਂ ਵੱਧ ਪੰਜਾਬ ਦੀਆਂ ਧੀਆਂ-ਭੈਣਾਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ ਜਿਨ੍ਹਾਂ ਨੂੰ ਟਰੈਵਲ ਏਜੰਟਾਂ ਨੇ ਮੋਟੀਆਂ ਤਨਖਾਹਾਂ ਦਾ ਲਾਲਚ ਦੇ ਕੇ ਉੱਥੇ ਲਿਜਾ ਕੇ ਫਸਾ ਦਿੱਤਾ ਸੀ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਦ ਰੁੱਤ ਦੇ ਹੰਗਾਮਿਆ ਭਰਪੂਰ ਚਲ ਰਹੇ ਸੈਸ਼ਨ ਦੌਰਾਨ ਇਹ ਸਵਾਲ ਪੁੱਛਿਆ ਸੀ ਕਿ ਅਰਬ ਦੇਸ਼ਾਂ ਵਿੱਚ ਕਿੰਨੀਆਂ ਭਾਰਤੀ ਔਰਤਾਂ ਫਸੀਆਂ ਹੋਈਆਂ ਹਨ ਤੇ ਪਿਛਲੇ ਪੰਜਾਂ ਸਾਲਾਂ ਵਿੱਚ ਕਿੰਨੇ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ। ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਅਰਬ ਦੇਸ਼ਾਂ ਵਿੱਚੋਂ ਹੋ ਰਹੀ ਮਨੁੱਖੀ ਤਸਕਰੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ 9 ਦੇਸ਼ਾਂ ਵਿੱਚ ਭਾਰਤੀ ਨਾਗਰਿਕ ਫਸੇ ਹੋਏ ਸਨ। ਸੰਤ ਸੀਚੇਵਾਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਅਰਬ ਦੇ 9 ਦੇਸ਼ਾਂ ਵਿੱਚੋਂ ਪੰਜਾਂ ਸਾਲਾਂ ਦੌਰਾਨ 38 ਹਜ਼ਾਰ 917 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਿਸ ਲਿਆਂਦਾ ਗਿਆ ਜਾ ਚੁੱਕਾ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਉਹ ਲਗਾਤਾਰ ਇਹ ਯਤਨ ਕਰ ਰਹੇ ਹਨ ਕਿ ਇਨ੍ਹਾਂ ਅਰਬ ਦੇਸ਼ਾਂ ਨੂੰ ਜਾਣ ਦੇ ਮਾਮਲੇ ਵਿੱਚ ਪੰਜਾਬ ਦੀਆਂ ਧੀਆਂ-ਭੈਣਾਂ ਗੁਰੇਜ਼ ਹੀ ਕਰਨ।

Advertisement

ਮਸਕਟ ਵਿੱਚੋਂ ਸਭ ਤੋਂ ਵੱਧ ਭਾਰਤੀ ਵਾਪਸ ਲਿਆਂਦੇ

ਮਸਕਟ (ਓਮਾਨ) ਵਿੱਚ ਸਭ ਤੋਂ ਵੱਧ ਭਾਰਤੀ ਨਾਗਰਿਕਾਂ 17,454 ਨੂੰ ਵਾਪਸ ਲਿਆਂਦਾ ਗਿਆ ਹੈ। ਦੂਜੇ ਨੰਬਰ ‘ਤੇ ਸਾਊਦੀ ਅਰਬ ਆਉਂਦਾ ਹੈ ਜਿੱਥੋਂ 10,023 ਭਾਰਤੀ ਨਾਗਰਿਕਾਂ ਨੂੰ ਦੇਸ਼ ਲਿਆਂਦਾ ਗਿਆ। ਇਸੇ ਤਰ੍ਹਾਂ ਕੁਵੈਤ ਵਿੱਚੋਂ ਵੀ 7,330, ਦੁਬਈ ਵਿੱਚੋਂ 3,568, ਕਤਰ ਵਿੱਚੋਂ 239, ਇਰਾਕ ਵਿੱਚੋਂ 180, ਲੀਬੀਆ ਵਿੱਚੋਂ 83 ਅਤੇ ਬੈਹਰੀਨ ਵਿੱਚੋਂ 35 ਜਣਿਆਂ ਨੂੰ ਵਾਪਸ ਲਿਆਉਣ ਵਿੱਚ ਕਾਮਜਾਬੀ ਮਿਲੀ ਹੈ। ਇੰਨ੍ਹਾਂ ਦੇਸ਼ਾਂ ਵਿੱਚੋਂ ਸੀਰੀਆ ਹੀ ਇੱਕਲੌਤਾ ਦੇਸ਼ ਹੈ। ਜਿੱਥੇ ਸਭ ਤੋਂ ਘੱਟ ਭਾਵ ਕਿ ਸਿਰਫ 5 ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਸਕਿਆ ਹੈ।

Advertisement
Advertisement