ਬਾਇਡਨ ਜੋੜੇ ਵੱਲੋਂ ਮੋਦੀ ਲਈ ਰੱਖੇ ਰਾਤਰੀ ਭੋਜ ’ਚ ਅੰਬਾਨੀ, ਮਹਿੰਦਰਾ ਤੇ ਪਿਚਾਈ ਸਣੇ 400 ਤੋਂ ਵੱਧ ਮਹਿਮਾਨ ਪੁੱਜੇ
10:48 PM Jun 29, 2023 IST
Advertisement
ਵਾਸ਼ਿੰਗਟਨ, 23 ਜੂਨ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ‘ਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਉਹ ਰਹਿੰਦੇ ਹਨ। ਸ੍ਰੀ ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਵੱਲੋਂ ਰੱਖੇ ਸਰਕਾਰੀ ਰਾਤ ਦੇ ਖਾਣੇ ਵਿੱਚ ਮੇਜ਼ਬਾਨਾਂ ਦੀ ਸਫਲਤਾ ਦੀ ਕਾਮਨਾ ਕੀਤੀ। ਉਨ੍ਹਾਂ ਭਾਰਤ ਅਤੇ ਅਮਰੀਕਾ ਦੀ ਦੋਸਤੀ ਦੇ ਨਾਲ-ਨਾਲ ਚੰਗੀ ਸਿਹਤ, ਖੁਸ਼ਹਾਲੀ, ਆਜ਼ਾਦੀ ਅਤੇ ਲੋਕਾਂ ਦੀ ਸਮਾਨਤਾ ਅਤੇ ਭਾਈਚਾਰਕ ਸਾਂਝ ਦੀ ਕਾਮਨਾ ਕੀਤੀ।
Advertisement
ਰਾਤ ਦੇ ਖਾਣੇ ਵਿੱਚ 400 ਤੋਂ ਵੱਧ ਮਹਿਮਾਨਾਂ ਨੂੰ ਸੱਦਾ ਦਿੱਤਾ ਗਿਆ, ਜਿਨ੍ਹਾਂ ਵਿੱਚ ਮੁਕੇਸ਼ ਅੰਬਾਨੀ, ਆਨੰਦ ਮਹਿੰਦਰਾ, ਗੂਗਲ ਦੇ ਸੀਈਓ ਸੁੰਦਰ ਪਿਚਾਈ, ਮਾਈਕ੍ਰੋਸਾਫਟ ਦੇ ਸੀਈਓ ਸੱਤਿਆ ਨਡੇਲਾ ਅਤੇ ਐਪਲ ਦੇ ਸੀਈਓ ਟਿਮ ਕੁੱਕ ਸਮੇਤ ਟੈਕਨਾਲੋਜੀ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਸ਼ਾਮਲ ਸਨ।
Advertisement