ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ 52 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਚੋਣ
08:01 AM Oct 04, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਕਤੂਬਰ
ਪੰਜਾਬ ਸਰਕਾਰ ਦਾ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਬਹੁਤ ਮਕਬੂਲ ਹੋਇਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਨਵੰਬਰ 2022 ਵਿੱਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਵਿੱਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਬਿਜ਼ਨਸ ਆਈਡੀਜ਼ ਦਾ ਵਿਸ਼ਲੇਸ਼ਣ ਕੀਤਾ ਗਿਆ, ਜਿਨ੍ਹਾਂ ਵਿੰਚੋਂ 12ਵੀਂ ਜਮਾਤ ਤੱਕ ਦੇ 52,050 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਯੋਗ ਵਿਦਿਆਰਥੀਆਂ ਨੂੰ ਆਪਣੇ ਵਪਾਰਕ ਵਿਚਾਰ ’ਤੇ ਕੰਮ ਕਰਨ ਲਈ ਲੋੜੀਂਦੀ ਸੀਡ ਮਨੀ ਦੀ ਰਾਸ਼ੀ 10, ਕਰੋੜ 41,ਲੱਖ ਰੁਪਏ ਦੀ ਜਾਰੀ ਕੀਤੀ ਗਈ ਹੈ।
Advertisement
Advertisement