For the best experience, open
https://m.punjabitribuneonline.com
on your mobile browser.
Advertisement

ਕੌਮੀ ਲੋਕ ਅਦਾਲਤ ਵਿੱਚ 5219 ਤੋਂ ਵੱਧ ਕੇਸਾਂ ਦਾ ਨਬਿੇੜਾ

09:22 AM Dec 11, 2023 IST
ਕੌਮੀ ਲੋਕ ਅਦਾਲਤ ਵਿੱਚ 5219 ਤੋਂ ਵੱਧ ਕੇਸਾਂ ਦਾ ਨਬਿੇੜਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 10 ਦਸੰਬਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਈ ਗਈ ਕੌਮੀ ਲੋਕ ਅਦਾਲਤ ਵਿੱਚ 5219 ਤੋਂ ਵੱਧ ਕੇਸਾਂ ਦਾ ਨਬਿੇੜੀ ਕੀਤਾ ਗਿਆ। ਗੁਪਤਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਿੱਚ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ’ਤੇ ਲੋਕ ਅਦਾਲਤਾਂ ਲਗਾਈਆਂ ਗਈਆਂ। ਇਸ ਵਿੱਚ ਸਥਾਈ ਲੋਕ ਅਦਾਲਤ ਸਮੇਤ ਕੁੱਲ 10 ਲੋਕ ਅਦਾਲਤ ਦੇ ਬੈਂਚ ਲੱਗੇ ਸਨ। ਜਿਸ ਵਿੱਚ ਸਾਰੇ ਪ੍ਰਕਾਰ ਨਾਲ ਸਬੰਧਤ ਕੇਸ ਜਿਵੇਂ ਕਿ ਰਾਜ਼ੀਨਾਮੇ ਯੋਗ ਫੌਜਦਾਰੀ ਕੇਸ, ਚੈਕ ਬਾਉਂਸ ਦੇ ਕੇਸ, ਮੋਟਰ ਐਕਸੀਡੈਂਟ ਕੇਸ, ਵਿਵਾਹਿਕ ਅਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ, ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀ ਲੰਬਿਤ ਕੇਸ ਫੈਸਲੇ ਲਈ ਰੱਖੇ ਗਏ ਸਨ। ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਅਥਾਰਟੀ ਵਲੋਂ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਦਾ ਉਪਰਾਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸਾਰੇ ਪ੍ਰਕਾਰ ਦੇ ਕੇਸਾਂ ਨੂੰ ਮਿਲਾ ਕੇ ਕੁੱਲ 5219 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 22 ਕਰੋੜ ਤੋਂ ਵੱਧ ਰਕਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

Advertisement

Advertisement
Author Image

Advertisement
Advertisement
×